ਗੁਰਦਾਸਪੁਰ ਪੰਜਾਬ

ਅੰਤਰ-ਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਮਨਾਇਆ ਜਾਵੇਗਾ

ਅੰਤਰ-ਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਮਨਾਇਆ ਜਾਵੇਗਾ
  • PublishedJune 17, 2022

ਛੋਟਾ ਘੱਲੂਘਾਰਾ ਕਾਹਨੂੰਵਾਨ ਛੰਬ ਵਿਖੇ , ਫਿਸ਼ ਪਾਰਕ ਗੁਰਦਾਸਪੁਰ, ਹਜ਼ੀਰਾ ਪਾਰਕ ਬਟਾਲਾ ਅਤੇ ਪੀ.ਡਬਲਿਊ.ਡੀ ਰੈਸਟ ਹਾਊਸ ਡੇਰਾ ਬਾਬਾ ਨਾਨਕ ਵਿਖੇ ਅੰਤਰ-ਰਾਸ਼ਟਰੀ ਯੋਗਾ ਦਿਵਸ ਸਬੰਧੀ ਸਮਾਗਮ ਕਰਵਾਏ ਜਾਣਗੇ

ਗੁਰਦਾਸਪੁਰ, 17 ਜੂਨ (ਮੰਨਣ ਸੈਣੀ )। ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ. ਸੁਖਮਿੰਦਰ ਕੋਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ, ਜ਼ਿਲੇ ਵਿਚ ਚਾਰ ਸਥਾਨਾਂ ’ਤੇ ਸਮਾਗਮ ਕਰਵਾਏ ਜਾਣਗੇ, ਜਿਸ ਸਬੰਧੀ ਸਬੰਧਤ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ।  

ਉਨਾਂ ਅੱਗੇ ਦੱਸਿਆ ਕਿ ਅੰਤਰ-ਰਾਸ਼ਟਰੀ ਯੋਗਾ ਦਿਵਸ ਸਬੰਧੀ ਸਮਾਗਮ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਬ ਵਿਖੇ, ਫਿਸ਼ ਪਾਰਕ ਗੁਰਦਾਸਪੁਰ , ਹਜ਼ੀਰਾ ਪਾਰਕ ਬਟਾਲਾ ਅਤੇ ਪੀ.ਡਬਲਿਊ.ਡੀ ਰੈਸਟ ਹਾਊਸ ਡੇਰਾ ਬਾਬਾ ਨਾਨਕ ਵਿਖੇ ਅੰਤਰ-ਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। ਸਮਾਗਮ 21 ਜੂਨ ਨੂੰ ਉਪਰੋਕਤ ਸਥਾਨਾਂ ’ਤੇ ਸਵੇਰੇ 6 ਵਜੇ ਕਰਵਾਇਆ ਜਾਵੇਗਾ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਯੋਗਾ ਕਰਨ ਅਤੇ ਯੋਗਾ ਦਿਵਸ ਮੌਕੇ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਉਨਾਂ ਅੱਗੇ ਦੱਸਿਆ ਕਿ ਅੰਤਰ-ਰਾਸ਼ਟਰੀ ਯੋਗਾ ਦਿਵਸ ਸਬੰਧੀ ਡਿਪਟੀ ਕਮਿਸਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਣ ਲਈ ਹਦਾਇਤ ਕੀਤੀ ਗਈ ਹੈ।

Written By
The Punjab Wire