ਸੀਨੀਅਰ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਐਨਆਈਏ ਦਾ ਮੁਖੀ ਕੀਤਾ ਨਿਯੁਕਤ

DGP DInkar Gupta

ਨਵੀਂ ਦਿੱਲੀ, 23 ਜੂਨ ( ਦ ਪੰਜਾਬ ਵਾਇਰ)। ਸੀਨੀਅਰ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ ਨੂੰ ਵੀਰਵਾਰ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ, ਇਹ ਆਦੇਸ਼ ਪਰਸੋਨਲ ਮੰਤਰਾਲੇ ਵੱਲੋ ਜਾਰੀ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਗੁਪਤਾ 1987 ਬੈਚ ਦੇ ਭਾਰਤੀ ਪੁਲਿਸ ਸੇਵਾ (IPS) ਪੰਜਾਬ ਕੇਡਰ ਦੇ ਅਧਿਕਾਰੀ ਹਨ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਗੁਪਤਾ ਦੀ 31 ਮਾਰਚ, 2024 ਤੱਕ ਡਾਇਰੈਕਟਰ ਜਨਰਲ ਐਨਆਈਏ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਇਹ ਉਨ੍ਹਾਂ ਦੀ ਸੇਵਾਮੁਕਤੀ ਦੀ ਮਿਤੀ ਹੈ।

ਇੱਕ ਹੋਰ ਹੁਕਮ ਵਿੱਚ, ਸਵਾਗਤ ਦਾਸ ਨੂੰ ਗ੍ਰਹਿ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ (ਅੰਦਰੂਨੀ ਸੁਰੱਖਿਆ) ਨਿਯੁਕਤ ਕੀਤਾ ਗਿਆ ਹੈ। ਦਾਸ, ਛੱਤੀਸਗੜ੍ਹ ਕੇਡਰ ਦੇ 1987 ਬੈਚ ਦੇ ਆਈਪੀਐਸ ਅਧਿਕਾਰੀ, ਵਰਤਮਾਨ ਵਿੱਚ ਇੰਟੈਲੀਜੈਂਸ ਬਿਊਰੋ ਵਿੱਚ ਵਿਸ਼ੇਸ਼ ਨਿਰਦੇਸ਼ਕ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਦਾਸ ਨੂੰ 30 ਨਵੰਬਰ, 2024 ਤੱਕ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ, ਜੋ ਕਿ ਉਨ੍ਹਾਂ ਦੀ ਸੇਵਾਮੁਕਤੀ ਦੀ ਮਿਤੀ ਹੈ।

Exit mobile version