ਗੁਰਦਾਸਪੁਰ, 24 ਜੂਨ ( ਮੰਨਣ ਸੈਣੀ)। ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਵਿਖੇ ਲੰਗਰ ਲਗਾਉਣ ਜਾਣ ਵਾਲੇ ਸ਼ਰਧਾਲੂ ਆਪਣੇ ਨੇੜਲੇ ਪੁਲਿਸ ਥਾਣੇ ਵਿਚ ਸੂਚਨਾ ਦੇ ਕੇ ਜਾਣ।
ਉਨਾਂ ਅੱਗੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਜਿੰਨੇ ਵੀ ਸ਼ਰਧਾਲੂ ਅਮਰਨਾਥ ਯਾਤਰਾ ਦੋਰਾਨ ਲੰਗਰ ਲਗਾਉਣ ਜਾ ਰਹੇ ਹਨ, ਉਹ ਜਾਣ ਤੋਂ ਪਹਿਲਾਂ ਆਪਣੇ ਨੇੜਲੇ ਪੁਲਿਸ ਥਾਣੇ ਵਿਚ ਸੂਚਨਾ ਦੇ ਕੇ ਜਾਣ। ਨਾਲ ਹੀ ਉਨਾਂ ਅਮਰਨਾਥ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਹਾ ਕਿ ਉਹ ਮਾਧੋਪੁਰ ਰਸਤੇ ਹੀ ਅਮਰਨਾਥ ਜਾਣ ।