ਚੰਡੀਗੜ੍ਹ, 4 ਜੁਲਾਈ (ਦ ਪੰਜਾਬ ਵਾਇੜ)। ਪੰਜਾਬ ਸਰਕਾਰ ਵੱਲੋਂ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ ਦੇ ਤੌਰ ਤੇ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਡੀ ਜੀ ਪੀ ਵੀ ਕੇ ਭਾਵਰਾ ਦੇ ਛੁੱਟੀ ਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਲਈ ਗਈ ਹੈ। ਆਈਪੀਐਸ ਗੌਰਵ ਯਾਦਵ 1992 ਬੈਚ ਦੇ ਅਧਿਕਾਰੀ ਹਨ ਅਤੇ ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਦੇ ਅਹੁਦੇ ਤੇ ਤਾਇਨਾਤ ਹਨ। ਜਲਦ ਹੀ ਗੌਰਵ ਯਾਦਵ ਡੀ.ਜੀ.ਪੀ ਦਾ ਚਾਰਜ ਸੰਭਾਲਣਗੇ।
Recent Posts
- ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ
- ਸੰਵੇਦਨਸ਼ੀਲ ਹੌਟਸਪੌਟ ਪਿੰਡਾਂ ਵਿੱਚ ਐੱਸ.ਐੱਸ.ਪੀ ਅਦਿੱਤਿਆ ਤੇ ਏ.ਡੀ.ਸੀ ਗੁਰਸਿਮਰਨ ਸਿੰਘ ਢਿੱਲੋਂ ਨੇ ਕੀਤਾ ਦੌਰਾ
- ਆਮ ਆਦਮੀ ਪਾਰਟੀ ਬੱਲੁਆਣਾ ਵਿੱਚ ਹੋਈ ਹੋਰ ਵੀ ਮਜਬੂਤ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ
- ਪ੍ਰੋਜੈਕਟ ਉੱਜਵਲ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਬਿਹਤਰੀ ਲਈ ਵੱਖ-ਵੱਖ ਸੰਸਥਾਵਾਂ ਨੂੰ ਸਹਿਯੋਗ ਦੇਣ ਦੀ ਅਪੀਲ