ਚੰਡੀਗੜ੍ਹ, 5 ਜੁਲਾਈ, (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵੀ.ਕੇ.ਜੰਜੂਆ ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਹੈ।
ਜੰਜੂਆ ਹੁਣ ਤਕ ਮੁੱਖ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਆਈ.ਏ.ਐਸ.ਅਧਿਕਾਰੀ ਸ੍ਰੀ ਅਨਿਰੁੱਧ ਤਿਵਾੜੀ ਦੀ ਥਾਂ ਲੈਣਗੇ।
ਭਗਵੰਤ ਮਾਨ ਸਰਕਾਰ ਵੱਲੋਂ ਦੋ ਦਿਨਾਂ ਦੇ ਅੰਦਰ ਹੀ ਕੀਤੀ ਗਈ ਇਹ ਦੂਜੀ ਮਹੱਤਵਪੂਰਨ ਨਿਯੁਕਤੀ ਹੈ। ਬੀਤੇ ਕਲ੍ਹ ਹੀ ਸਰਕਾਰ ਵੱਲੋਂ ਸੀਨੀਅਰ ਆਈ.ਪੀ.ਐਸ.ਅਧਿਕਾਰੀ ਸ੍ਰੀ ਗੌਰਵ ਯਾਦਵ ਨੂੰ ਪੰਜਾਬ ਦੇ ਡੀ.ਜੀ.ਪੀ.ਵਜੋਂ ਵਧੀਕ ਚਾਰਜ ਦਿੱਤਾ ਗਿਆ ਸੀ।