ਦਿੱਲੀ, 6 ਜੁਲਾਈ ( ਦ ਪੰਜਾਬ ਵਾਇਰ)। ਮਹਿੰਗਾਈ ਕਾਰਨ ਪ੍ਰੇਸ਼ਾਨ ਜਨਤਾ ਨੂੰ ਇੱਕ ਹੋਰ ਝਟਕਾ ਲੱਗਾ ਹੈ। ਗੈਸ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ। ਹੁਣ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਲਈ ਤੁਹਾਨੂੰ 50 ਰੁਪਏ ਹੋਰ ਦੇਣੇ ਪੈਣਗੇ। ਹੁਣ ਦਿੱਲੀ ‘ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 1053 ਰੁਪਏ ਹੋਵੇਗੀ। ਜਦਕਿ ਪਹਿਲਾਂ ਇਸ ਦੀ ਕੀਮਤ 1003 ਰੁਪਏ ਸੀ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ।
ਇਸ ਤੋਂ ਇਲਾਵਾ ਪੰਜ ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ। ਹੁਣ ਪੰਜ ਕਿਲੋ ਦੇ ਸਿਲੰਡਰ ਦੀ ਕੀਮਤ ਵਿੱਚ 18 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 8.50 ਰੁਪਏ ਘੱਟ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਤੇਲ ਵੰਡ ਕੰਪਨੀਆਂ ਵੱਲੋਂ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਹੁਣ ਬੁੱਧਵਾਰ ਸਵੇਰੇ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।
ਧਿਆਨ ਯੋਗ ਹੈ ਕਿ ਪਹਿਲੀ ਵਾਰ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਹੈ ਜਦਕਿ ਵਪਾਰਕ ਸਿਲੰਡਰ ਦੀ ਕੀਮਤ ਵਿੱਚ ਕਮੀ ਆਈ ਹੈ। ਬੁੱਧਵਾਰ ਨੂੰ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 9 ਰੁਪਏ ਦੀ ਕਟੌਤੀ ਕੀਤੀ ਗਈ ਹੈ। ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਹੁਣ 2,012 ਰੁਪਏ ਹੋ ਗਈ ਹੈ। ਨਵੀਂ ਦਿੱਲੀ ਵਿੱਚ 6 ਜੁਲਾਈ 2022 ਤੋਂ ਗੈਸ ਸਿਲੰਡਰ ਲਾਗੂ ਕੀਤੇ ਗਏ ਹਨ।
ਵੱਖ-ਵੱਖ ਸ਼ਹਿਰਾਂ ਵਿੱਚ ਘਰੇਲੂ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀ ਬਦਲੀ ਹੋਈ ਕੀਮਤ ਇਸ ਪ੍ਰਕਾਰ ਹੈ-
ਦਿੱਲੀ- 1,053 ਰੁਪਏ ਪ੍ਰਤੀ ਸਿਲੰਡਰ
ਮੁੰਬਈ – 1,052 ਰੁਪਏ
ਕੋਲਕਾਤਾ – 1,079 ਰੁਪਏ
ਚੇਨਈ – 1,068 ਰੁਪਏ