ਆਰਥਿਕਤਾ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ ਰਾਜਨੀਤੀ

ਹਰਿਆਣਾ ਨੂੰ ਜ਼ਮੀਣ ਦੇਣ ਤੋਂ ਬਾਅਦ ਭਖਿੱਆ ਮਾਹੌਲ, ਮੁੱਖ ਮੰਤਰੀ ਮਾਨ ਨੇ ਵੀ ਕੀਤੀ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ, ਰੰਧਾਵਾ ਨੇ ਕਿਹਾ ਜਾਗੋ ਮਾਨ ਸਾਹਿਬ ਤੇ ਕੁਝ ਰਾਜ ਪ੍ਰਬੰਧ ਸਿੱਖੋ

ਹਰਿਆਣਾ ਨੂੰ ਜ਼ਮੀਣ ਦੇਣ ਤੋਂ ਬਾਅਦ ਭਖਿੱਆ ਮਾਹੌਲ, ਮੁੱਖ ਮੰਤਰੀ ਮਾਨ ਨੇ ਵੀ ਕੀਤੀ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ, ਰੰਧਾਵਾ ਨੇ ਕਿਹਾ ਜਾਗੋ ਮਾਨ ਸਾਹਿਬ ਤੇ ਕੁਝ ਰਾਜ ਪ੍ਰਬੰਧ ਸਿੱਖੋ
  • PublishedJuly 9, 2022

ਚੰਡੀਗੜ੍ਹ, 9 ਜੁਲਾਈ (ਮੰਨਣ ਸੈਣੀ)। ਮੁੱਖ ਮੰਤਰੀ ਮਨੋਹਰ ਲਾਲ ਦੇ ਕਹਿਣ ‘ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੀ ਵਾਧੂ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੀ ਹੁਣ ਕੇਂਦਰ ਸਰਕਾਰ ਕੋਲੋ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇੇਂ ਅੰਦਰ ਇਹ ਮੁੱਦਾ ਭੱਖ ਸੱਕਦਾ ਹੈ। ਕਾਂਗਰਸ ਵੱਲੋਂ ਹੁਣ ਆਪ ਦੇ ਮੁੱਖ ਮੰਤਰੀ ਨੂੰ ਜਾਗਣ ਅਤੇ ਕੁਝ ਰਾਜ ਪ੍ਰਬੰਧ ਸਿੱਖਣ ਦੀ ਗੱਲ ਕਹੀ ਗਈ ਹੈ।

ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਨੇ ਜੈਪੁਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਹਰਿਆਣਾ ਲ਼ਈ ਉਕਤ ਐਲਾਨ ਕੀ ਹੈ। ਹਰਿਆਣਾ ਸਰਕਾਰ ਪਹਿਲਾਂ ਹੀ ਚੰਡੀਗੜ੍ਹ ਵਿੱਚ ਜ਼ਮੀਨ ਦੀ ਨਿਸ਼ਾਨਦੇਹੀ ਕਰ ਚੁੱਕੀ ਹੈ। ਰੇਲਵੇ ਲਾਈਟ ਪੁਆਇੰਟ ਤੋਂ ਆਈਟੀ ਪਾਰਕ ਤੱਕ ਜਾਣ ਵਾਲੀ ਮੌਜੂਦਾ ਜ਼ਮੀਨ ਵੀ ਯੂਟੀ ਪ੍ਰਸ਼ਾਸਨ ਵੱਲੋਂ ਦੇਣ ਲਈ ਤਿਆਰ ਹੈ। ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਤੋਂ ਬਾਅਦ ਜ਼ਮੀਨ ਅਲਾਟਮੈਂਟ ‘ਚ ਤੇਜ਼ੀ ਆਵੇਗੀ। ਹਰਿਆਣਾ ਨੂੰ ਚੰਡੀਗੜ੍ਹ ਨਾਲ ਲੱਗਦੇ ਇਲਾਕੇ ਵਿੱਚ ਜ਼ਮੀਨ ਜਾਂ 550 ਕਰੋੜ ਰੁਪਏ ਦੇਣੇ ਪੈਣਗੇ।

ਹਰਿਆਣਾ ਤੋਂ ਬਾਅਦ ਪੰਜਾਬ ਨੇ ਵੀ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਨੂੰ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ। ਮਾਨ ਨੇ ਕਿਹਾ ਕਿ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੂੰ ਵੱਖ ਕੀਤਾ ਜਾਵੇ। ਇਸ ਦੇ ਲਈ ਵੀ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਉਣੀ ਚਾਹੀਦੀ ਹੈ।

ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵੀ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਮੁਖ ਮੰਤਰੀ ਭਗਵੰਤ ਮਾਨ ਨੂੰ ਟੈਗ ਕਰ ਕਿਹਾ ਕਿ ਮਾਨ ਸਾਬ ਭਾਜਪਾ ਵਾਲੇ ਚੰਡੀਗੜ੍ਹ ਨੂੰ ਰਿਓੜੀਆਂ ਵਾਂਗੂ ਵੰਡਣ ਦੀ ਰਾਹ ਤੇ ਤੁਰ ਪਏ ਹਨ,ਅਤੇ ਤੁਸੀ ਹੱਕਾਂ ਲਈ ਲੜਨ ਦੇ ਬਜਾਏ ਮਿੰਨਤਾਂ ਤਰਲੇ ਕਰ ਰਹੇ ਹੋ,ਅੱਜ ਨਵੀ ਵਿਧਾਨ ਸਭਾ ਲੈ ਲਈ ਹੈ ਕੱਲ ਨੂੰ ਚੰਡੀਗੜ੍ਹ ਲੈ ਜਾਣਗੇ, ਜਾਗੋ ਤੇ ਕੁਝ ਰਾਜ ਪ੍ਰਬੰਧ ਸਿੱਖੋ।

Written By
The Punjab Wire