ਨਵੀਂ ਦਿੱਲੀ, 12 ਜੁਲਾਈ, 2022: ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਗੁਜਰਾਤ ਅਤੇ ਹਿਮਾਚਲ ਦੀਆਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਚੋਣ ਅਬਜ਼ਰਵਰ ਨਿਯੁਕਤ ਕੀਤੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸ਼ੈਡੋ ਮੁੱਖ ਮੰਤਰੀ ਪੰਜਾਬ ( ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ) ਸ: ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
