ਗੁਰਦਾਸਪੁਰ, 13 ਜੁਲਾਈ (ਦਿਨੇਸ਼ ਕੁਮਾਰ)। ਬਹਿਰਾਮਪੁਰ ਪੁਲਿਸ ਨੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਦੋ ਔਰਤਾਂ ਨੂੰ 30 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ । ਪੁਲਸ ਨੇ ਉਕਤ ਔਰਤ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਕੰਚਨ ਕਿਸ਼ੋਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਵੀ.ਡੀ.ਪੁਰੀ ਸਕੂਲ ਬਹਿਰਾਮਪੁਰ ਨੇੜੇ ਪੁਲਿਸ ਪਾਰਟੀ ਨੇ ਇੱਕ ਔਰਤ ਨੂੰ ਸ਼ੱਕ ਦੇ ਆਧਾਰ ‘ਤੇ ਹਿਰਾਸਤ ‘ਚ ਲੈ ਕੇ ਜਾਂਚ ਕੀਤੀ ਤਾਂ ਉਸ ਕੋਲੋਂ 15 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ ਔਰਤ ਦੀ ਪਛਾਣ ਸ਼ੀਲਾ ਪਤਨੀ ਧਰਮਪਾਲ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਇਸੇ ਤਰ੍ਹਾਂ ਏ.ਐਸ.ਆਈ ਕਰਨੈਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਗੀਰੋ ਪਤਨੀ ਤਰਸੇਮ ਲਾਲ ਵਾਸੀ ਸਾਸੀਆਂ ਮੁਹੱਲਾ ਬਹਿਰਾਮਪੁਰ ਨੂੰ ਨਿਕਾਸੀ ਨਾਲੇ ਤੋਂ 15 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।
Recent Posts
- ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ
- ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ‘ਹਾਲ ਆਫ਼ ਫੇਮ’ ਨਾਲ ਸਨਮਾਨ
- ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
- ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ