Close

Recent Posts

ਕ੍ਰਾਇਮ ਪੰਜਾਬ ਮੁੱਖ ਖ਼ਬਰ

ਵਿਜੀਲੈਂਸ ਬਿਊਰੋ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਜੂਨੀਅਰ ਸਹਾਇਕ ਤੇ ਕਾਰਜਕਾਰੀ ਅਧਿਕਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 

ਵਿਜੀਲੈਂਸ ਬਿਊਰੋ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਜੂਨੀਅਰ ਸਹਾਇਕ ਤੇ ਕਾਰਜਕਾਰੀ ਅਧਿਕਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 
  • PublishedJuly 14, 2022

ਚੰਡੀਗੜ੍ਹ, 14 ਜੁਲਾਈ ( ਦ ਪੰਜਾਬ ਵਾਇਰ)। ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਜੂਨੀਅਰ ਸਹਾਇਕ ਅਤੇ ਕਾਰਜਕਾਰੀ ਅਧਿਕਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜਮ ਹਰਮੀਤ ਸਿੰਘ ਨੂੰ ਸਤਨਾਮ ਸਿੰਘ ਵਾਸੀ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜਮ ਹਰਮੀਤ ਸਿੰਘ, ਜੂਨੀਅਰ ਸਹਾਇਕ, ਇੰਪਰੂਵਮੈਂਟ ਟਰੱਸਟ ਨੇ ਉਸ ਨੂੰ ਰਾਜਗੁਰੂ ਨਗਰ ਲੁਧਿਆਣਾ ਵਿੱਚ ਟਰੱਸਟ ਵੱਲੋਂ ਅਲਾਟ ਕੀਤੇ ਗਏ ਬੂਥ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ‘ਵਨ ਟਾਈਮ ਸੈਟਲਮੈਂਟ’ (ਓ.ਟੀ.ਐਸ.) ਸਕੀਮ ਤਹਿਤ ਉਸ ਦੇ ਕੇਸ ਨੂੰ ਨਿਬੇੜਨ ਲਈ ਉਸ ਕੋਲੋਂ 20,000 ਰੁਪਏ ਦੀ ਮੰਗ ਕੀਤੀ ਸੀ। ਉਸਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਹਰਮੀਤ ਸਿੰਘ ਨੇ ਉਸਨੂੰ ਭਰੋਸਾ ਦਿੱਤਾ ਹੈ ਕਿ ਉਹ ਕਾਰਜਕਾਰੀ ਅਫਸਰ (ਈਓ), ਇੰਪਰੂਵਮੈਂਟ ਟਰੱਸਟ ਤੱਕ ਸਭ ਤੋਂ ਕੰਮ ਕਰਾਉਣ ਦਾ ਪ੍ਰਬੰਧ ਕਰੇਗਾ ਅਤੇ ਉਸਦਾ ਕੰਮ ਕਰਵਾ ਦੇਵੇਗਾ।

ਸ਼ਿਕਾਇਤਕਰਤਾ ਦੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ, ਪੰਜਾਬ, ਲੁਧਿਆਣਾ ਵੱਲੋਂ ਤਿੰਨ ਟੀਮਾਂ ਗਠਿਤ ਕੀਤੀਆਂ ਗਈਆਂ ਅਤੇ ਮੁਲਜਮ ਹਰਮੀਤ ਸਿੰਘ, ਜੂਨੀਅਰ ਸਹਾਇਕ ਨੂੰ 10,000 ਰੁਪਏ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਗਿਆ। 

ਬੁਲਾਰੇ ਨੇ ਅੱਗੇ ਦੱਸਿਆ ਕਿ ਰਿਸ਼ਵਤ ਲੈਂਦੇ ਸਮੇਂ ਮੁਲਜਮ ਜੂਨੀਅਰ ਸਹਾਇਕ ਨਾਲ ਈ.ਓ., ਇੰਪਰੂਵਮੈਂਟ ਟਰੱਸਟ ਕੁਲਜੀਤ ਕੌਰ ਵੀ ਮੌਜੂਦ ਸੀ, ਇਸ ਲਈ ਉਸ ਨੂੰ ਵੀ ਹਰਮੀਤ ਸਿੰਘ ਦੇ ਨਾਲ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਓਰੋ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Written By
The Punjab Wire