ਐਸਸੀ ਬੀਸੀ ਅਧਿਆਪਕ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈਕੇ ਵਰ੍ਹਦੇ ਮੀਂਹ ਵਿੱਚ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ

ਗੁਰਦਾਸਪੁਰ, 14 ਜੁਲਾਈ (ਮੰਨਣ ਸੈਣੀ)। ਐਸਸੀ ਬੀਸੀ ਅਧਿਆਪਕ ਯੂਨੀਅਨ ਪੰਜਾਬ ਦੇ ਉਲੀਕੇ ਪ੍ਰੋਗਰਾਮ ਦੇ ਤਹਿਤ ਅੱਜ ਗੁਰਦਾਸਪੁਰ ਜਿਲ੍ਹੇ ਦੇ ਸਮੂਹ ਮੁਲਾਜਮ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਗੁਰੂਨਾਨਕ ਪਾਰਕ ਵਿੱਖੇ ਇਕੱਠੇ ਹੋ ਕੇ ਵਰਦੇ ਮੀਹ ਵਿੱਚ ਪੰਜਾਬ ਸਰਕਾਰ ਅਤੇ ਐਡਵੋਕੇਟ ਜਨਰਲ ਦੇ ਖਿਲਾਫ ਰੋਸ ਮੁਜਾਹਰਾ ਕੀਤਾ।ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਏਜੀ ਪੰਜਾਬ ਅਤੇ ਪੰਜਾਬ ਸਰਕਾਰ ਦੇ ਰਾਖਵਾਂਕਰਨ ਵਿਰੋਧੀ ਵਤੀਰੇ ਦੀ ਸਖਤ ਸਬਦਾਂ ਵਿਚ ਨਿਖੇਧੀ ਕੀਤੀ ਅਤੇ ਰੋਸ਼ ਜਤਾਇਆ ਅੱਤੇ ਚਿਤਾਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾ ਵੱਲ ਧਿਆਨ ਨਾ ਦਿੱਤਾ ਤਾਂ ਓਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।

ਇਸ ਮੌਕੇ ਜਾਣਕਾਰੀ ਦਿੰਦਿਆਂ ਆਗੂਆ ਨੇ ਦਸਿਆ ਕਿ ਪੰਜਾਬ ਸਰਕਾਰ ਨੇ 178 ਲਾਅ ਅਫਸਰ ਦੀ ਭਰਤੀ ਸਮੇਂ, ਸਿਹਤ ਵਿਭਾਗ ਵਿਚ ਮੁਹੱਲਾ ਕਲੀਨਿਆਂ ਲਈ ਸਟਾਫ ਦੀ ਭਰਤੀ ਵਿਚ ਰਾਖਵਾਂਕਰਨ ਨਾ ਲਾਗੂ ਕਰਕੇ, ਪੰਜਾਬ ਪੁਲਿਸ ਦੇ ਭਾਰਤੀ ਸਮੇਂ ਮੈਰਿਟ ਵਿੱਚ ਆਉਣ ਵਾਲੇ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਰੋਸਟਰ ਨੁਕਤਿਆਂ ਤੇ ਲਗਾ ਕੇ, ਸਿਖਿਆ ਵਿਭਾਗ ਵਿਚ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਮੇਂ ਮੈਰਿਟ ਸੂਚੀ ਜਾਰੀ ਨਾ ਕਰਕੇ ਅਤੇ ਏਜੀ ਪੰਜਾਬ ਵਲੋਂ ਰਾਖਵੀਂ ਸ਼੍ਰੈਣੀ ਦੇ ਉਮੀਦਵਾਰਾਂ ਨੂੰ ਆਯੋਗ ਕਹਿ ਕੇ ਉਹਨਾਂ ਨੂੰ ਆਪਣੀ ਰਾਖਵਾਂਕਰਨ ਵਿਰੋਧੀ ਅਤੇ ਛੋਟੀ ਸੋਚ ਦਾ ਪਰਗਟਾਵਾ ਕੀਤਾ ਹੈ ।

ਜਿਸ ਦਾ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਵਰਗ ਦੇ ਲੋਕਾਂ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ਉਹਨਾਂ ਨੇ ਅਜ ਸਰਕਾਰ ਦੇ ਖ਼ਿਲਾਫ਼ ਰੋਸ਼ ਪ੍ਰਦਰਸਨ ਕਰ ਮੰਗ ਕਿਤੀ ਹੈ ਕਿ ਪੰਜਾਬ ਸਰਕਾਰ ਵਲੋਂ ਏਜੀ ਪੰਜਾਬ ਅਨਮੋਲ ਰਤਨ ਸਿੰਘ ਸਿੱਧੂ ਖ਼ਿਲਾਫ਼ ਟਰੋਸਿਟੀ ਐਕਟ 89 ਤਹਿਤ ਐਫ.ਆਈ.ਆਰ. ਦਰਜ ਕਰਨ ਉਪਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕ ਵਲੋਂ 85ਵੀਂ ਸਵਿਧਾਨ ਸੋਧ ਨੂੰ ਇਨਬਿਨ ਲਾਗੂ ਕੀਤਾ ਜਾਵੇ, 10-10-2014 ਦੇ ਪਰਸੋਨਲ ਵਿਭਾਗ ਦੇ ਸਵਿਧਾਨਿਕ ਪੱਤਰ ਰੱਦ ਕੀਤਾ ਜਾਣ , ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ, ਕੱਚੇ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਵਿਦਿਆਰਥੀਆਂ ਦੇ ਰੋਕੇ ਵਜੀਫੇ ਜਾਰੀ ਕੀਤੇ ਜਾਣ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਗੌਰ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ.

Exit mobile version