ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਭਗਤ ਸਿੰਘ ਨੂੰ ਅੱਤਵਾਦੀ ਦੱਸਣ ਤੇ ਸੁੱਖਜਿੰਦਰ ਰੰਧਾਵਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਘੇਰਿਆ, ਕਿਹਾ ਫਰਕ ਸਿੱਖੋ

ਭਗਤ ਸਿੰਘ ਨੂੰ ਅੱਤਵਾਦੀ ਦੱਸਣ ਤੇ ਸੁੱਖਜਿੰਦਰ ਰੰਧਾਵਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਘੇਰਿਆ, ਕਿਹਾ ਫਰਕ ਸਿੱਖੋ
  • PublishedJuly 15, 2022

ਗੁਰਦਾਸਪੁਰ, 15 ਜੁਲਾਈ (ਮੰਨਣ ਸੈਣੀ)। ਦੇਸ਼ ਦੀ ਆਜ਼ਾਦੀ ਲਈ ਆਪਣੀ ਕੁਰਬਾਨੀ ਦੇਣ ਵਾਲੇ ਨੌਜਵਾਨ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਤਵਾਦੀ ਦੱਸਣ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਮਾਨ ਨੂੰ ਫਰਕ ਸਮਝਣ ਦੀ ਸਲਾਹ ਦਿੱਤੀ ਹੈ। ਸਿਮਰਨਜੀਤ ਸਿੰਘ ਮਾਨ ਨੂੰ ਘੇਰਦੇ ਹੋਏ ਰੰਧਾਵਾ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਲੜਣ ਅਤੇ ਕੁਰਬਾਨੀਆਂ ਦੇਣ ਵਾਲੇ ਨੌਜਵਾਨ (ਭਗਤ ਸਿੰਘ) ਨੂੰ ਅੱਜ ਅੱਤਵਾਦੀ ਕਿਹਾ ਜਾ ਰਿਹਾ ਹੈ।

ਸੁਖਜਿੰਦਰ ਸਿੰਘ ਰੰਧਾਵਾ ਨੇ ਸਿਮਰਨਜੀਤ ਮਾਨ ਨੂੰ ਸਿੱਖਣ ਦੀ ਸਲਾਹ ਦੇਂਦੇ ਹੋਏ ਕਿਹਾ ਕਿ ਸਿਰਮਨਜੀਤ ਮਾਨ ਜੀ ਦੇਸ਼ ਲਈ ਜਾਨ ਦੇਣ ਵਾਲੇ ਅਤੇ ਦੇਸ਼ ਖਿਲਾਫ਼ ਜਾਨ ਦੇਣ ਵਾਲਿਆਂ ਵਿੱਚ ਫਰਕ ਕਰਨਾ ਸਿਖੋ।

ਦੱਸਣਯੋਗ ਹੈ ਕਰਨਾਲ ਵਿੱਚ ਪੱਤਰਕਾਰਾਂ ਵੱਲੋਂ ਸਵਾਲ ਪੁਛੇ ਜਾਣ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਕਹਿਣਾ ਹੈ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਇੱਕ ਅਤਿਵਾਦੀ ਹੈ।

Written By
The Punjab Wire