ਗੁਰਦਾਸਪੁਰ, 16 ਜੁਲਾਈ (ਮੰਨਣ ਸੈਣੀ)। ਦੀਨਾਨਗਰ ‘ਚ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ ‘ਚ ਅੱਜ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਬੈਂਕ ਦੇ ਕਰਮਚਾਰੀਆਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਅਤੇ ਬੈਂਕ ‘ਚ ਲਗਾਏ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਦੇ ਮੁਖੀ ਦਵਿੰਦਰ ਵਸ਼ਿਸ਼ਟ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਬੈਂਕ ਦੇ ਸਫ਼ਾਈ ਕਰਮਚਾਰੀ ਬੈਂਕ ਵਿੱਚ ਆ ਰਹੇ ਸਨ। ਜਿਸ ਨੇ ਬੈਂਕ ਦੇ ਬਾਹਰ ਲੱਗੇ ਏ.ਟੀ.ਐਮ ਦਾ ਸ਼ਟਰ ਖੋਲ੍ਹ ਕੇ ਸਫਾਈ ਸ਼ੁਰੂ ਕੀਤੀ ਤਾਂ ਦੇਖਿਆ ਕਿ ਏ.ਟੀ.ਐਮ ‘ਚੋਂ ਧੂੰਆਂ ਨਿਕਲ ਰਿਹਾ ਸੀ। ਜਿਸ ਤੋਂ ਬਾਅਦ ਉਸ ਨੇ ਤੁਰੰਤ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਸੂਚਿਤ ਕੀਤਾ। ਪਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਬੈਂਕ ਵਿੱਚ ਲੱਗੇ ਅੱਗ ਬੁਝਾਊ ਯੰਤਰ ਅਤੇ ਪਾਣੀ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ। ਜਦੋਂ ਏਟੀਐਮ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਉਸ ਵਿੱਚ ਪਈ ਨਕਦੀ ਬਿਲਕੁਲ ਸੁਰੱਖਿਅਤ ਸੀ।ਉਹਨਾਂ ਦੱਸਿਆ ਕਿ ਅੱਗ ਨਾਲ ਸੀਲਿੰਗ, ਏਸੀ ਅਤੇ ਕੈਮਰੀਆਂ ਨੂੰ ਨੁਕਸਾਨ ਹੋਇਆ ਹੈ।