ਦੀਨਾਨਗਰ (ਗੁਰਦਾਸਪੁਰ) , 18 ਜੁਲਾਈ (ਮੰਨਣ ਸੈਣੀ)। ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਦੇ ਚਲਦਿਆਂ ਪਰਮਪ੍ਰੀਤ ਸਿੰਘ ਗੁਰਾਇਆ ਨੂੰ ਦੀਨਾਨਗਰ ਵਿਖੇ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੇ ਬਾਅਦ ਅੱਜ ਪਰਮਪ੍ਰੀਤ ਸਿੰਘ ਗੁਰਾਇਆ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ਜਿਨ੍ਹਾਂ ਦਾ ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ ਅਤੇ ਸਮੂਹ ਸਟਾਫ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਰਮਪ੍ਰੀਤ ਸਿੰਘ ਗੁਰਾਇਆ ਅੰਮ੍ਰਿਤਸਰ ਵਿਖੇ ਸਬ ਰਜਿਸਟਰਾਰ ਵਜੋਂ ਸੇਵਾਵਾਂ ਨਿਭਾਉਣ ਦੇ ਇਲਾਵਾ ਹੋਰ ਕਈ ਤਹਿਸੀਲਾਂ ਵਿਚ ਤਾਇਨਾਤ ਰਹਿ ਚੁੱਕੇ ਹਨ । ਅਹੁਦਾ ਸੰਭਾਲਣ ਦੇ ਬਾਅਦ ਗੁਰਾਇਆ ਨੇ ਸਮੂਹ ਸਟਾਫ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਤਹਿਸੀਲ ਕੰਪਲੈਕਸ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਤਹਿਸੀਲ ਨਾਲ ਸਬੰਧਤ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਬੇਝਿਜਕ ਲਿਆ ਸਕਦੇ ਹਨ ।