ਚੰਡੀਗੜ੍ਹ, 18 ਜੁਲਾਈ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ 15 ਅਗਸਤ ਦੇ ਮੌਕੇ ਤੇ ਲੁਧਿਆਣਾ ਵਿੱਖੇ ਹੋਣ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਲਾਮੀ ਲੈਣਗੇਂ। ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਦੇ ਚਲਦਿਆਂ ਵੱਖ ਵੱਖ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕਰ ਦਿੱਤੇ ਗਏ ਹਨ। ਜਿਸ ਦੀ ਸੂਚੀ ਹੇਠ ਦਿੱਤੀ ਗਈ ਹੈ। ਇਸ ਦੇ ਨਾਲ ਬਾਕੀ ਰਹਿੰਦੇ ਜਿਲ੍ਹਿਆਂ ਵਿੱਚ ਕਮਿਸ਼ਨਰਜ/ਡਿਪਟੀ ਕਮਿਸ਼ਨਰਜ਼ ਵਲੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਜਾਵੇਗੀ।
