ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ 2 ਗੈਂਗਸਟਰਾਂ ਨੂੰ ਪੁਲਿਸ ਨੇ ਘੇਰਿਆ: ਭਾਰਤ-ਪਾਕਿ ਸਰਹੱਦ ਤੋਂ 10 ਕਿਲੋਮੀਟਰ ਦੂਰ ਅੰਮ੍ਰਿਤਸਰ ‘ਚ ਮੁੱਠਭੇੜ ਜਾਰੀ, ਇਕ ਸ਼ਾਰਪ ਸ਼ੂਟਰ ਰੂਪਾ ਹਲਾਕ

ਅਮ੍ਰਿਤਸਰ, 20 ਜੂਨ (ਦ ਪੰਜਾਬ ਵਾਇਰ)। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ, ਜਗਰੂਪ ਰੂਪਾ ਦਾ ਪੰਜਾਬ ਪੁਲਿਸ ਨਾਲ ਐਨਕਾਊਂਟਰ ਹੋ ਰਿਹਾ ਹੈ। ਪੁਲਿਸ ਨੇ ਇੱਕ ਸ਼ਾਰਪ ਸ਼ੂਟਰ ਨੂੰ ਮਾਰ ਦਿੱਤਾ ਹੈ, ਉਸਦੀ ਪਹਿਚਾਣ ਜਗਰੂਪ ਰੂਪਾ ਵਜੋਂ ਦੱਸੀ ਜਾ ਰਹੀ ਹੈ, ਹਾਲਾਕਿ ਇਸ ਦੀ ਆਧਿਕਾਰਤ ਤੌਰ ਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ 3 ਪੁਲਿਸ ਵਾਲੇ ਵੀ ਜ਼ਖਮੀ ਹੋਏ ਹਨ।

ਅੰਮ੍ਰਿਤਸਰ ‘ਚ ਅਟਾਰੀ ਸਰਹੱਦ ਨੇੜੇ ਪਿੰਡ ਚੀਚਾ ਭਕਨਾ ‘ਚ ਮੁਕਾਬਲਾ ਚੱਲ ਰਿਹਾ ਹੈ। ਇਹ ਇਲਾਕਾ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 10 ਕਿਲੋਮੀਟਰ ਦੂਰ ਹੈ। ਸ਼ਾਰਪ ਸ਼ੂਟਰ ਇੱਕ ਕਮਰੇ ਵਿੱਚ ਲੁਕੇ ਹੋਏ ਹਨ ਅਤੇ ਪੁਲਿਸ ‘ਤੇ ਫਾਇਰਿੰਗ ਕਰ ਰਹੇ ਹਨ। ਪਹਿਲਾਂ ਸ਼ਾਰਪ ਸ਼ੂਟਰਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਸੂਬੇ ਭਰ ਤੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਬੁਲਾ ਕੇ ਦੋਵਾਂ ਸ਼ਾਰਪ ਸ਼ੂਟਰਾਂ ਨੂੰ ਘੇਰ ਲਿਆ ਗਿਆ ਹੈ। ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਆਪ੍ਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਤੋਂ ਇਲਾਵਾ ਅੰਮ੍ਰਿਤਸਰ ਪੁਲਸ ਦੀਆਂ ਟੀਮਾਂ ਨੇ ਇਨ੍ਹਾਂ ਨੂੰ ਘੇਰ ਲਿਆ ਹੈ।

ਪੁਲੀਸ ਸੂਤਰਾਂ ਅਨੁਸਾਰ ਮੂਸੇਵਾਲਾ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਦੋਵਾਂ ਕੋਲ ਹੈ। ਉਨ੍ਹਾਂ ਵੱਲੋਂ ਪੁਲਿਸ ‘ਤੇ ਗੋਲੀਬਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਹੈ।

ਦੋਵੇਂ ਜੱਗੂ ਭਾਗਨਪੁਰੀਆ ਗੈਂਗ ਨਾਲ ਸਬੰਧਤ ਸਨ। ਭਗਵਾਨਪੁਰੀਆ ਨੇ ਇਨ੍ਹਾਂ ਸ਼ੂਟਰਾਂ ਨੂੰ ਮੂਸੇਵਾਲਾ ਹੱਤਿਆਕਾਂਡ ਲਈ ਲਾਰੈਂਸ ਬਿਸ਼ਨੋਈ ਨੂੰ ਮੁਹੱਈਆ ਕਰਵਾਇਆ ਸੀ।

ਇਹ ਦੋਵੇਂ 52 ਦਿਨਾਂ ਤੱਕ ਪੁਲਿਸ ਤੋਂ ਫ਼ਰਾਰ ਸਨ।

Exit mobile version