ਗੁਰਦਾਸਪੁਰ 21 ਜੁਲਾਈ ( ਮੰਨਣ ਸੈਣੀ )। ਪੰਜਾਬ ਰਾਜ ਵਿਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੀਤੀਆਂ ਬਦਲੀਆਂ ਤਹਿਤ ਡਾ ਹਰਭਜਨ ਰਾਮ ਮਾਂਡੀ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ। ਵੀਰਵਾਰ ਨੂੰ ਅਹੁਦਾ ਸੰਭਾਲਣ ਮੌਕੇ ਡਾ ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਉਹ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਕਿਸੇ ਵੀ ਮਰੀਜ਼ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਿਹਤ ਸਟਾਫ ਨੂੰ ਇਹ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਤੇ ਹਾਜ਼ਰ ਹੋਣ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਕਿ ਲੋਕਾਂ ਨੂੰ ਨਿਰੰਤਰ ਚੰਗੀਆਂ ਸਿਹਤ ਸੇਵਾਵਾਂ ਮਿਲਦੀਆਂ ਰਹਿਣ।
Recent Posts
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
- ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ