ਗੁਰਦਾਸਪੁਰ 21 ਜੁਲਾਈ ( ਮੰਨਣ ਸੈਣੀ )। ਪੰਜਾਬ ਰਾਜ ਵਿਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੀਤੀਆਂ ਬਦਲੀਆਂ ਤਹਿਤ ਡਾ ਹਰਭਜਨ ਰਾਮ ਮਾਂਡੀ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ। ਵੀਰਵਾਰ ਨੂੰ ਅਹੁਦਾ ਸੰਭਾਲਣ ਮੌਕੇ ਡਾ ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਉਹ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਕਿਸੇ ਵੀ ਮਰੀਜ਼ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਿਹਤ ਸਟਾਫ ਨੂੰ ਇਹ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਤੇ ਹਾਜ਼ਰ ਹੋਣ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਕਿ ਲੋਕਾਂ ਨੂੰ ਨਿਰੰਤਰ ਚੰਗੀਆਂ ਸਿਹਤ ਸੇਵਾਵਾਂ ਮਿਲਦੀਆਂ ਰਹਿਣ।
Recent Posts
- ਗੁਰਦਾਸਪੁਰ ਤੋਂ ਵੱਡੀ ਖ਼ਬਰ- ਅਕਾਲੀ ਦਲ ਨੇ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਕਾਹਲੋਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ
- ਨਾਮਜ਼ਦਗੀ ਪੇਪਰਾਂ ਦੀ ਪੜਤਾਲ ਦੌਰਾਨ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 29 ਨਾਮਜ਼ਦ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਸਹੀ ਪਾਏ ਗਏ
- ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
- ਦੇਸ਼ ਨੂੰ ਬਚਾਉਣਾ ਹੈ ਤਾਂ ਕਾਂਗਰਸ ਦੇ ਹੱਥ ਮਜ਼ਬੂਤ ਕਰਨੇ ਪੈਣਗੇ- ਸੁਖਜਿੰਦਰ ਰੰਧਾਵਾ
- ਕੱਲ ਪ੍ਰਤਾਪ ਬਾਜਵਾ ਦੇ ਗੜ੍ਹ ਕਾਦੀਆਂ ਵਿੱਚ ਦਹਾੜ ਲਗਾਉਣਗੇ ਮੁੱਖ ਮੰਤਰੀ ਭਗਵੰਤ ਮਾਨ