ਕਿਹਾ ਨਸ਼ਿਆ ਅਤੇ ਗੈਂਗਸਟਰ ਕਲਚਰ ਨੂੰ ਖਤਮ ਕਰਨਾ ਹੋਵੇਗੀ ਗੁਰਦਾਸਪੁਰ ਪੁਲਿਸ ਦੀ ਪ੍ਰਮੁੱਖਤਾ
ਗੁਰਦਾਸਪੁਰ, 22 ਜੁਲਾਈ ( ਮੰਨਣ ਸੈਣੀ )। 2011 ਬੈਚ ਦੇ ਆਈ.ਪੀ.ਐਸ ਅਧਿਕਾਰੀ ਦੀਪਕ ਹਿਲੋਰੀ ਵਲੋਂ ਸ਼ੁਕਰਵਾਰ ਨੂੰ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਗਿਆ ਹੈ। ਦੀਪਕ ਹਿਲੋਰੀ ਗੁਰਦਾਸਪੁਰ ਪੁਲਿਸ ਜਿਲ੍ਹੇ ਦੇ 64ਵੇਂ ਐਸ.ਐਸ.ਪੀ ਹਨ। ਐਸ.ਐਸ.ਪੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਦੀਪਕ ਹਿਲੋਰੀ, ਐਸ.ਐਸ.ਪੀ (ਰੂਰਲ) ਲੁਧਿਆਣਾ ਵਿਖੇ ਸੇਵਾਵਾਂ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਇਨਾਂ ਤੋਂ ਪਹਿਲਾਂ ਹਰਜੀਤ ਸਿੰਘ ਆਈ.ਪੀ.ਐਸ, ਜ਼ਿਲ੍ਹਾ ਗੁਰਦਾਸਪੁਰ ਵਿਖੇ ਐਸ.ਐਸ.ਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਹੁਣ ਉਹ ਗੁਰਦਾਸਪੁਰ ਤੋਂ ਬਦਲ ਕੇ ਐਸ.ਐਸ.ਪੀ (ਰੂਰਲ) ਲੁਧਿਆਣਾ ਦੇ ਐਸ.ਐਸ.ਪੀ ਵਜੋਂ ਤਾਇਨਾਤ ਹੋਏ ਹਨ।
2011 ਬੈਚ ਦੇ ਆਈ.ਪੀ.ਐਸ, ਦੀਪਕ ਹਿਲੋਰੀ, ਐਸ.ਐਸ.ਪੀ ਲੁਧਿਆਣਾ, ਪਠਾਨਕੋਟ ਤੋਂ ਇਲਾਵਾ ਵੱਖ-ਵੱਖ ਉੱਚ ਅਹੁਦਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਐਸ.ਐਸ.ਪੀ ਗੁਰਦਾਸਪੁਰ ਦਾ ਅਹੁਦਾ ਸੰਭਾਲਣ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐਸ.ਐਸ.ਪੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਹੋਰ ਨਕੇਲ ਕੱਸੀ ਜਾਵੇਗੀ ਅਤੇ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਪੁਲਿਸ ਪ੍ਰਸ਼ਾਸਨ ਗੁਰਦਾਸਪੁਰ ਦੀ ਪ੍ਰਮੁੱਖਤਾ ਹੋਵੇਗੀ।
ਐਸ.ਐਸ.ਪੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਕੀਤੀਆਂ ਜਾਣਗੀਆਂ ਤੇ ਹਰੇਕ ਨਾਗਰਿਕ ਦਾ ਉਨਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਉਨਾਂ ਅਧਿਕਾਰੀਆਂ ਨੂੰ ਇਕ ਟੀਮ ਵਜੋਂ ਜਿਲੇ ਅੰਦਰ ਸੇਵਾਵਾਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਤੋਂ ਪਹਿਲਾਂ ਸ੍ਰੀ ਦੀਪਕ ਹਿਲੋਰੀ ਆਈ.ਪੀ.ਐਸ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫਤਰ ਗੁਰਦਾਸਪੁਰ ਵਿਖੇ ਪੁਹੰਚਣ ਤੇ ਪੁਲਿਸ ਅਧਿਕਾਰੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।