ਜਿਹੜੇ ਬਾਦਲਾਂ ਦੇ ਇਸ਼ਾਰਿਆਂ ਤੇ ਚੱਲਣਗੇ ਉਹ ਬਾਦਲਾਂ ਵਾਂਗ ਹੀ ਖ਼ਤਮ ਹੋ ਜਾਣਗੇ, ਜਥੇਦਾਰ ਸਾਹਿਬ ਐਸ.ਜੀ.ਪੀ.ਸੀ ਕਮਜੋਰ ਨਹੀਂ ਇਸ ਨੂੰ ਕਮਜ਼ੋਰ ਕੀਤਾ ਗਿਆ- ਰਵਨੀਤ ਬਿੱਟੂ ਨੇ ਦਿੱਤਾ ਤਿੱਖਾ ਪ੍ਰਤੀਕਰਮ

ਲੁਧਿਆਣਾ, 23 ਜੁਲਾਈ ( ਦ ਪੰਜਾਬ ਵਾਇਰ)। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ‘ਕਮਜ਼ੋਰ’ ਕੀਤੇ ਜਾਣ ਵਾਲੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਜਿਹੜੇ ਜੱਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਇਸ਼ਾਰਿਆਂ ’ਤੇ ਚੱਲਣਗੇ ਉਹ ਬਾਦਲਾਂ ਵਾਂਗ ਹੀ ਖ਼ਤਮ ਹੋ ਜਾਣਗੇ।

ਆਪਣੇ ਸ਼ੋਸਲ ਮੀਡੀਆ ਤੇ ਪੋਸਟ ਸ਼ੇਅਰ ਕਰ ਰਵਨੀਤ ਬਿੱਟੂ ਨੇ ਕਿਹਾ ਕਿ ਜੱਥੇਦਾਰ ਸਾਹਿਬ ਐਸ.ਜੀ.ਪੀ.ਸੀ ਕਮਜ਼ੋਰ ਹੋਈ ਨਹੀਂ ਹੈ ਐਸ.ਜੀ.ਪੀ.ਸੀ ਨੂੰ ਕਮਜ਼ੋਰ ਕੀਤਾ ਗਿਆ ਹੈ ਤੇ ਇਸ ਦਾ ਰੁਤਬਾ ਖਤਮ ਕਰ ਦਿੱਤਾ ਗਿਆ ਹੈ।

ਰਵਨੀਤ ਬਿੱਟੂ ਨੇ ਕਿਹਾ ਕਿ ਪਹਿਲੀ ਗੱਲ ਤਾ ਏਹੇ ਕਿ ਜਥੇਦਾਰ ਸਾਹਿਬ ਤੇ ਪ੍ਰਧਾਨ ਸਾਹਿਬ ਤੁਸੀ ਗੁਰਬਾਣੀ ਤੇ ਗੁਰੂਆਂ ਦੇ ਸੁਨੇਹੇ ਨੂੰ ਲੋਕਾਂ ਤੱਕ ਲੈਕੇ ਜਾਣ ਦੀ ਜਿੰਮੇਵਾਰੀ ਨੂੰ ਭੁੱਲ ਕੇ ਤੇ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ ਦੀ ਬਜਾਏ ਅੱਤਵਾਦੀਆਂ, ਲੁਟੇਰਿਆਂ ਤੇ ਡਾਕੂਆਂ ਦੀਆਂ ਤਸਵੀਰਾਂ ਗੁਰੂ ਘਰਾਂ ਵਿੱਚ ਲਾਓਗੇ ਤੇ ਉਹਨਾਂ ਦੀ ਰਿਹਾਈ ਲਈ ਲੇਲੜੀਆਂ ਕੱਢ ਦੇ ਰਹੋ ਗੇ ਤਾਂ ਥੋਡੀ ਗੱਲ ਕੌਣ ਸੁਣੇ ਗਾ? ਦੂਜੀ ਗੱਲ ਇਹ ਕਿ ਜਿਹੜੇ ਜੱਥੇਦਾਰ ਤੇ ਐਸਜੀਪੀਸੀ ਪ੍ਰਧਾਨ ਬਾਦਲਾਂ ਦੇ ਇਸ਼ਾਰਿਆਂ ਤੇ ਚੱਲਣ ਗੇ ਉਹ ਬਾਦਲਾਂ ਵਾਂਗ ਹੀ ਖਤਮ ਹੋ ਜਾਣ ਗੇ।

ਇਸ ਲਈ ਮੇਰੀ ਬੇਨਤੀ ਹੈ ਕਿ ਗੁਰੂ ਤੇ ਗੁਰੂਬਾਣੀ ਦੀ ਗੱਲ ਕਰਨ ਵਾਲੇ ਤੇ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ ਵਾਲਿਆਂ ਨੂੰ ਹੀ ਡੇਮੋਕ੍ਰੇਟਿਕ ਢੰਗ ਦੇ ਨਾਲ ਜੱਥੇਦਾਰ ਬਣਾਇਆ ਜਾਵੇ ਤਾਂ ਹੀ ਸਾਡੇ ਇਹਨਾਂ ਮਹਾਨ ਸੰਸਥਾਵਾਂ ਦਾ ਕੱਦ ਉੱਚਾ ਤੇ ਸੁੱਚਾ ਰਹਿ ਸਕੇ ਗਾ।

Exit mobile version