ਗੁਰਦਾਸਪੁਰ, 27 ਜੁਲਾਈ (ਮੰਨਣ ਸੈਣੀ)। ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਟਰਾਂਜ਼ਿਟ ਰਿਮਾਂਡ ‘ਤੇ ਗੁਰਦਾਸਪੁਰ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਛੇ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਇੱਕ ਵਾਰ ਮੁੜ ਜੱਗੂ ਨੂੰ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਗੈਂਗਸਟਰ ਭਗਵਾਨਪੁਰੀਆ ਦੀ ਅਦਾਲਤ ਵਿੱਚ ਪੇਸ਼ੀ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲਿਸ ਵੱਲੋਂ ਪੜਤਾਲ ਵਿੱਚ ਹੋਰ ਤੱਥ ਸਾਹਮਣੇ ਲਿਆਉਣ ਲਈ ਬੇਨਤੀ ਕੀਤੀ ਗਈ ਅਤੇ ਮਾਨਯੋਗ ਅਦਾਲਤ ਵੱਲੋਂ ਪੁਲਿਸ ਨੂੰ 4 ਦਿਨ ਦਾ ਹੋਰ ਰਿਮਾਂਡ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਕਥਿਤ ਤੌਰ ‘ਤੇ ਸ਼ਾਮਲ ਜੱਗੂ ਭਗਵਾਨਪੁਰੀਆ ਨੇ ਅਹਿਮ ਭੂਮਿਕਾ ਨਿਭਾਈ ਹੈ ਪਰ ਇਸ ਤੋਂ ਇਲਾਵਾ ਜੱਗੂ ਭਗਵਾਨਪੁਰੀਆ ‘ਤੇ ਕਈ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲਾ ਸਰਹੱਦੀ ਖੇਤਰ ਤੋਂ ਫੜੀ ਗਈ 53 ਕਿਲੋ ਹੈਰੋਇਨ ਦਾ ਹੈ, ਜਿਸ ਦੀ ਕੀਮਤ 250 ਕਰੋੜ ਤੋਂ ਵੱਧ ਹੈ। ਇਸ ਦੌਰਾਨ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ। ਇੰਨੀ ਵੱਡੀ ਖੇਪ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।