ਗੁਰਦਾਸਪੁਰ, 1 ਅਗਸਤ (ਮੰਨਣ ਸੈਣੀ )। ਨਵ-ਨਿਯੁਕਤ ਆਰ.ਟੀ.ਏ ਗੁਰਮੀਤ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਜਿਨ੍ਹਾਂ ਲੋਕਾਂ ਨੇ ਆਪਣੇ ਟ੍ਰੈਫਿਕ ਚਲਾਨ ਦਾ ਭੁਗਤਾਨ ਨਹੀਂ ਕੀਤਾ ਹੈ, ਉਹ ਜਲਦੀ ਤੋਂ ਜਲਦੀ ਦਫ਼ਤਰ ਦੀ ਇੱਕ ਨੰਬਰ ਖਿੜਕੀ ‘ਤੇ ਪਹੁੰਚ ਕੇ ਆਪਣੇ ਚਲਾਨ ਦਾ ਭੁਗਤਾਨ ਕਰਨ, ਨਹੀਂ ਤਾਂ ਉਨ੍ਹਾਂ ਦੇ ਦਸਤਾਵੇਜ਼ ਬਲੈਕ ਲਿਸਟ ਕਰ ਦਿੱਤੇ ਜਾਣਗੇ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਦਸਤਾਵੇਜ਼ ਬਲੈਕ ਲਿਸਟ ਹੋਣ ਤੋਂ ਬਾਅਦ ਨਾ ਤਾਂ ਵਿਅਕਤੀ ਇਸ ਨੂੰ ਵੇਚ ਸਕਦਾ ਹੈ ਅਤੇ ਨਾ ਹੀ ਵਾਹਨ ਖਰੀਦ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੂਨ ਵਿੱਚ 525 ਵਾਹਨ ਜਿਨ੍ਹਾਂ ਨੇ ਚਲਾਨ ਨਹੀਂ ਭਰੇ ਸਨ। ਉਨ੍ਹਾਂ ਦੇ ਦਸਤਾਵੇਜ਼ ਅਦਾਲਤ ਵਿੱਚ ਕਾਰਵਾਈ ਲਈ ਭੇਜ ਦਿੱਤੇ ਗਏ ਹਨ। ਵਿਭਾਗ ਵੱਲੋਂ ਸਮੇਂ ਸਿਰ ਚਲਾਨ ਨਾ ਭਰਨ ਵਾਲੇ ਵਾਹਨਾ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।