ਚੰਡੀਗੜ੍ਹ, 3 ਅਗਸਤ (ਦ ਪੰਜਾਬ ਵਾਇਰ)। ‘ਆਪ’ ਸਰਕਾਰ ਵੱਲੋਂ ਇੱਕ ਪਾਸੇ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਅਤੇ ਦੂਜੇ ਪਾਸੇ ਚੰਡੀਗੜ੍ਹ ਵਿੱਚ ਪੀ.ਜੀ.ਆਈ. ਪੰਜਾਬ ਦੇ ਲੋਕਾਂ ਦਾ ਮੁਫਤ ਇਲਾਜ ਬੰਦ ਹੋ ਗਿਆ ਹੈ। ਦੱਸ ਦੇਈਏ ਕਿ ਆਯੁਸ਼ਮਾਨ ਸਕੀਮ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਮੁਫਤ ਇਲਾਜ ਬੰਦ ਕਰ ਦਿੱਤਾ ਗਿਆ ਹੈ। ਇੱਕ ਅਗਸਤ ਤੋਂ ਇਸ ਸਕੀਮ ਤਹਿਤ ਮਰੀਜ਼ਾਂ ਨੂੰ ਮਿਲਣ ਵਾਲੀ ਸਹੂਲਤ ਬੰਦ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲ 16 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਪਈ ਹੈ, ਜਿਸ ਦੀ ਅਦਾਇਗੀ ਨਹੀਂ ਕੀਤੀ ਗਈ। 21 ਦਸੰਬਰ 2021 ਤੋਂ ਸਰਕਾਰ ਨੇ ਪੈਸੇ ਨਹੀਂ ਦਿੱਤੇ, ਜਿਸ ਕਾਰਨ ਪੀ.ਜੀ.ਆਈ. ਪੰਜਾਬ ਦੇ ਮਰੀਜ਼ਾਂ ਦਾ ਮੁਫਤ ਇਲਾਜ ਬੰਦ ਕਰ ਦਿੱਤਾ ਗਿਆ ਹੈ।
ਵਰਣਨਯੋਗ ਹੈ ਕਿ ਜੀਐਮਸੀਐਚ-32 ਨੇ ਪਹਿਲਾਂ ਹੀ ਮਰੀਜ਼ਾਂ ਦੇ ਮੁਫ਼ਤ ਇਲਾਜ ‘ਤੇ ਪਾਬੰਦੀ ਲਗਾਈ ਹੋਈ ਹੈ। ਪੰਜਾਬ ਸਰਕਾਰ ਕੋਲ ਜੀਐਮਸੀਐਚ-32 ਦੇ 2.20 ਕਰੋੜ ਰੁਪਏ ਦੇ ਬਕਾਇਆ ਪਏ ਹਨ।