ਹੋਰ ਗੁਰਦਾਸਪੁਰ ਪੰਜਾਬ

ਜ਼ਿਲ੍ਹਾ ਗੁਰਦਾਸਪੁਰ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਉੱਤੇ ਲਹਿਰਾਇਆ ਜਾਏਗਾ ਰਾਸ਼ਟਰੀ ਝੰਡਾ

ਜ਼ਿਲ੍ਹਾ ਗੁਰਦਾਸਪੁਰ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਉੱਤੇ ਲਹਿਰਾਇਆ ਜਾਏਗਾ ਰਾਸ਼ਟਰੀ ਝੰਡਾ
  • PublishedAugust 6, 2022

13 ਤੋਂ 15 ਅਗਸਤ ਤੱਕ ਜ਼ਿਲ੍ਹਾ ਵਾਸੀ ਆਪਣੇ ਘਰਾਂ ਉੱਤੇ ਵੀ ਤਿਰੰਗਾ ਝੰਡਾ ਲਹਿਰਾਉਣ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਨੇ ਰਾਸ਼ਟਰੀ ਝੰਡੇ ਖਰੀਦਣ ਲਈ ਸੇਲ ਪੁਆਇੰਟ ਨਿਰਧਾਰਤ ਕੀਤੇ

ਬਟਾਲਾ, 6 ਅਗਸਤ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਅਤੇ ਕਾਰੋਬਾਰ ਵਾਲੀਆਂ ਥਾਵਾਂ ’ਤੇ ਰਾਸ਼ਟਰੀ ਝੰਡਾ ਜਰੂਰ ਲਹਿਰਾਉਣ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਜ਼ਿਲ੍ਹੇ ਵਿੱਚ ਹਰ ਸਰਕਾਰੀ ਇਮਾਰਤ ’ਤੇ ਵੀ ਪੂਰੇ ਸਨਮਾਨ ਨਾਲ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ।

ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਘਰ-ਘਰ ਤਿਰੰਗਾ ਮੁਹਿੰਮ ਨੂੰ ਸਫਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਹਰ ਸਰਕਾਰੀ ਇਮਾਰਤ ਜਿਸ ਵਿੱਚ ਵਿਦਿਅਕ ਅਦਾਰੇ, ਹਸਪਤਾਲ/ ਸਿਹਤ ਕੇਂਦਰ, ਆਂਗਣਵਾੜੀ ਸੈਂਟਰ, ਤਹਿਸੀਲ ਦਫ਼ਤਰ ਅਤੇ ਹੋਰ ਸਾਰੇ ਛੋਟੇ-ਵੱਡੇ ਸਰਕਾਰੀ ਦਫ਼ਤਰ/ਅਦਾਰੇ ਆਦਿ ਸ਼ਾਮਿਲ ਹਨ, ਉੱਪਰ ਪੂਰੀ ਸ਼ਾਨ ਨਾਲ ਰਾਸ਼ਟਰੀ ਝੰਡੇ ਲਹਿਰਾਏ ਜਾਣਗੇ।

ਦੇਸ਼ ਦੇ ਕੌਮੀ ਝੰਡੇ ਦੇ ਮਾਣ ਸਨਮਾਨ ਸਬੰਧੀ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਸਾਡਾ ਤਿਰੰਗਾ ਸਾਡੇ ਲਈ ਬਹੁਤ ਸਤਿਕਾਰਯੋਗ ਹੈ। ਝੰਡਾ ਸੂਤ/ਪੋਲੀਸਟਰ/ਊਨ/ਸਿ਼ਲਕ ਖਾਦੀ ਤੋਂ ਬਣਿਆ ਹੋਵੇ। ਆਮ ਲੋਕ ਵੀ ਆਪਣੇ ਘਰਾਂ ਉਤੇ ਝੰਡਾ ਲਹਿਰਾ ਸਕਦੇ ਹਨ ਅਤੇ ਆਮ ਲੋਕਾਂ ਦੇ ਘਰਾਂ ਉਤੇ ਤਿਰੰਗਾ ਦਿਨ ਰਾਤ ਲਹਿਰਾਇਆ ਰਹਿ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ.ਸੀ. ਦਫ਼ਤਰ, ਐੱਸ.ਡੀ.ਐੱਮ ਦਫ਼ਤਰਾਂ, ਤਹਿਸੀਲ ਦਫ਼ਤਰਾਂ, ਨਗਰ ਕੌਂਸਲਾਂ, ਨਗਰ ਨਿਗਮ ਬਟਾਲਾ, ਬੀ.ਡੀ.ਪੀ.ਓ. ਦਫ਼ਤਰਾਂ, ਸੇਵਾ ਕੇਂਦਰਾਂ ਤੋਂ ਇਲਾਵਾ ਬਜ਼ਾਰਾਂ, ਬੱਸ ਸਟੈਂਡਾਂ ਵਿੱਚ ਤਿਰੰਗੇ ਝੰਡੇ ਦੇ ਵਿਸ਼ੇਸ਼ ਸਟਾਲ ਅੱਜ ਤੋਂ ਹੀ ਲਗਾ ਦਿੱਤੇ ਗਏ ਹਨ ਜਿਥੋਂ ਲੋਕ ਨਿਰਧਾਰਤ ਕੀਮਤ ਅਦਾ ਕਰਕੇ ਤਿਰੰਗਾ ਝੰਡਾ ਪ੍ਰਾਪਤ ਕਰ ਸਕਦੇ ਹਨ।

ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਰੇ ਪ੍ਰਮੁੱਖ ਚੌਂਕਾਂ ਦੀ ਸਫ਼ਾਈ ਕਰਕੇ ਓਥੇ 75ਵੇਂ ਅਜ਼ਾਦੀ ਅੰਮ੍ਰਿਤ ਮਹਾਂਉਤਸਵ ਦੀਆਂ ਫੋਟੋਆਂ/ਲੋਗੋ ਲਗਾਉਣ। ਇਸਦੇ ਨਾਲ ਹੀ ਜ਼ਿਲ੍ਹੇ ਦੀਆਂ ਸਾਰੀਆਂ ਇਤਿਹਾਸਕ ਥਾਵਾਂ ਨੂੰ ਵੀ ਅਜ਼ਾਦੀ ਜਸ਼ਨਾਂ ਤਹਿਤ ਸ਼ਿੰਗਾਰਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਅਜ਼ਾਦੀ ਜਸ਼ਨਾਂ ਪਰਤੀ ਹੋਰ ਉਤਸ਼ਾਹ ਪੈਦਾ ਕਰਨ ਲਈ ਅਗਲੇ ਹਫ਼ਤੇ ਬਟਾਲਾ ਅਤੇ ਦੀਨਾਨਗਰ ਵਿਖੇ ਦੋ ਜ਼ਿਲ੍ਹਾ ਪੱਧਰੀ ਸਮਾਗਮ ਵੀ ਕੀਤੇ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਤਿਰੰਗੇ ਨਾਲ ਸੈਲਫੀ ਪੋਰਟਲ https://harghartiranga.com ਉਤੇ ਵੀ ਅਪਲੋਡ ਜ਼ਰੂਰ ਕਰਨ।

Written By
The Punjab Wire