ਚੰਡੀਗੜ੍ਹ, 8 ਅਗਸਤ (ਦ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ਵਿੱਚ ਬਿਜਲੀ ਰੈਗੂਲੇਟਰੀ ਬਿੱਲ ਲਿਆਉਣ ਲਈ ਕੇਂਦਰ ਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸੰਘੀ ਢਾਂਚੇ ‘ਤੇ ਇਕ ਹੋਰ ਹਮਲਾ ਹੈ, ਕਿਉਂਕਿ ਬਿਜਲੀ ਰਾਜਾਂ ਦਾ ਵਿਸ਼ਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਇਸ ਬਿੱਲ ਦੇ ਪਾਸ ਹੋਣ ਵਿਰੁੱਧ ਰਣਨੀਤੀ ਬਣਾਉਣ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਇਸ ਬਿੱਲ ਵਿਰੁੱਧ ਸਖ਼ਤ ਸਟੈਂਡ ਪੇਸ਼ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਦਾ ਸੁਝਾਅ ਵੀ ਦਿੱਤਾ ਹੈ, ਜਿਸਦੇ ਪੰਜਾਬ ਲਈ ਗੰਭੀਰ ਸਿੱਟੇ ਨਿਕਲਣਗੇ।
ਵੜਿੰਗ ਨੇ ਇੱਕ ਸਾਲ ਤੋਂ ਚੱਲੇ ਆ ਰਹੇ ਧਰਨੇ ਨੂੰ ਵਾਪਸ ਲੈਂਦਿਆਂ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਪਿੱਛੇ ਹਟਣ ਲਈ ਭਾਜਪਾ ਸਰਕਾਰ ਦੀ ਨਿੰਦਾ ਵੀ ਕੀਤੀ। ਉਨ੍ਹਾਂ ਕਿਹਾ ਕਿ ਬਿਜਲੀ ਰੈਗੂਲੇਟਰੀ ਬਿੱਲ ਨੂੰ ਵਾਪਸ ਲੈਣਾ ਕਿਸਾਨਾਂ ਦੀਆਂ ਮੰਗਾਂ ਵਿੱਚੋਂ ਇੱਕ ਸੀ ਅਤੇ ਸਰਕਾਰ ਨੇ ਉਸਨੂੰ ਮੰਨ ਲਿਆ ਸੀ, ਪਰ ਹੁਣ ਉਹਵਉਸ ਤੋਂ ਪਿੱਛੇ ਹਟ ਗਈ ਹੈ।
ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਇਹ ਬਿੱਲ ਲਿਆਉਣ ਦਾ ਮੁੱਖ ਮੰਤਵ ਸਬਸਿਡੀਆਂ ਨੂੰ ਖਤਮ ਕਰਕੇ ਬਿਜਲੀ ਦੇ ਉਤਪਾਦਨ ਅਤੇ ਵੰਡ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਜੇ ਵੀ ਸਮਾਂ ਹੈ ਕਿ ਹਮ ਖਿਆਲੀ ਪਾਰਟੀਆਂ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰਨ ਅਤੇ ਇਸਨੂੰ ਪਾਰਲੀਮੈਂਟ ਵਿਚ ਪਾਸ ਹੋਣ ਤੋਂ ਰੋਕਣ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨਾ ਸਮੇਂ ਦੀ ਲੋੜ ਹੈ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਲੋੜ ਪਈ, ਤਾਂ ਕਾਂਗਰਸ ਪਾਰਟੀ ਇਸ ਬਿੱਲ ਦੇ ਖਿਲਾਫ ਵੱਡੇ ਪੱਧਰ ‘ਤੇ ਅੰਦੋਲਨ ਸ਼ੁਰੂ ਕਰੇਗੀ ਅਤੇ ਇਸਨੂੰ ਲਾਗੂ ਨਾ ਕਰਨ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੌਰਾਨ ਜੋ ਨਹੀਂ ਹੋ ਸਕਿਆ, ਜਿਸਨੇ ਤਿੰਨਾਂ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਕੀਤਾ ਸੀ, ਉਹ ਹੁਣ ਲਾਗੂ ਹੋ ਸਕਦਾ ਹੈ। ਹਾਲਾਂਕਿ ਬਿਜਲੀ ਬਿੱਲਾਂ ਖ਼ਿਲਾਫ਼ ਵੀ ਉਸੇ ਤਰ੍ਹਾਂ ਦਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।