ਗੁਰਦਾਸਪੁਰ, 10 ਅਗਸਤ (ਮੰਨਣ ਸੈਣੀ)। ਡਿਪਟੀ ਕਮਿਸ਼ਨਰ , ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ ਮਿਤੀ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦਿਨ (11 ਅਗਸਤ ਨੂੰ) ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।
Recent Posts
- ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਕਾਲਜਾਂ ਵਿੱਚ ਪਲੇਸਮੈਂਟ ਕਰਵਾਉਣਾ ਸ਼ਲਾਗਾਯੋਗ ਉਪਰਾਲਾ – ਡਾਕਟਰ ਮਨਦੀਪ ਕੌਰ
- ‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
- ਦੰਦਾਂ ਦੀ ਸਿਹਤ ਸੰਭਾਲ ਬਾਰੇ ਕੀਤਾ ਜਾਗਰੂਕ
- ਐੱਚਪੀਵੀ ਟੀਕਾਕਰਣ ਜਾਗਰੂਕਤਾ ਲਈ ਡਾਕਟਰਾਂ ਨੇ ਆਪਣੀ ਬੱਚੀਆ ਨੂੰ ਲਗਵਾਏ ਟੀਕੇ