ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਨੇ ਨੌਜਵਾਨੀ ਨੂੰ ਵਿਰਸੇ ਨਾਲ ਜੋੜਨ ਲਈ ਤੀਆਂ ਦਾ ਰਾਜ ਪੱਧਰੀ ਮੇਲਾ ਧੂਮਧਾਮ ਨਾਲ ਮਨਾਇਆ

ਪੰਜਾਬ ਸਰਕਾਰ ਨੇ ਨੌਜਵਾਨੀ ਨੂੰ ਵਿਰਸੇ ਨਾਲ ਜੋੜਨ ਲਈ ਤੀਆਂ ਦਾ ਰਾਜ ਪੱਧਰੀ ਮੇਲਾ ਧੂਮਧਾਮ ਨਾਲ ਮਨਾਇਆ
  • PublishedAugust 10, 2022

ਮੁੱਖ ਮੰਤਰੀ ਦੀ ਧਰਮ ਪਤਨੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਸ਼ਿਰਕਤ

ਪਰੰਪਰਾਵਾਂ ਨੂੰ ਜ਼ਿੰਦਾ ਰੱਖਣ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਕਾਇਮ ਰੱਖਣ ਦਾ ਸੁਨੇਹਾ ਦਿੱਤਾ

ਚੰਡੀਗੜ੍ਹ/ਐਸ.ਏ.ਐਸ. ਨਗਰ, 10 ਅਗਸਤ ( ਦ ਪੰਜਾਬ ਵਾਇਰ)। ਧੀਆਂ ਨੂੰ ਸਮਰਪਿਤ ਅਤੇ ਨੌਜਵਾਨ ਪੀੜ੍ਹੀ ਵਿੱਚ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਤੀਆਂ ਦਾ ਤਿਉਹਾਰ ਮੋਹਾਲੀ ਦੇ ਨਾਈਪਰ ਇੰਸਟੀਚਿਊਟ ਵਿਖੇ ਮਨਾਇਆ ਗਿਆ ਜਿਸ ਵਿੱਚ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ, ਡਾ ਬਲਜੀਤ ਕੌਰ ਸਮਾਜਿਕ ਸੁਰੱਖਿਆ ਤੇ ਇਸਤਰੀ, ਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਸਣੇ ਕਈ ਵਿਧਾਇਕਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਨੂੰ ਫੁਲਕਾਰੀ ਭੇਟ ਕੀਤੀ ਗਈ।

ਅਮੀਰ ਪੰਜਾਬੀ ਵਿਰਸੇ ਅਤੇ ਰਵਾਇਤਾਂ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੰਦੇ ਇਸ ਸਮਾਗਮ ਵਿੱਚ ਪੰਜਾਬ ਦੀਆਂ ਧੀਆਂ ਨੇ ਰਵਾਇਤੀ ਪਹਿਰਾਵੇ ਵਿੱਚ ਵੱਖ-ਵੱਖ ਪੰਜਾਬੀ ਲੋਕ ਗੀਤਾਂ ਤੇ ਗਿੱਧਾ ਅਤੇ ਭੰਗੜਾ ਪਾਇਆ, ਲੋਕ ਗੀਤ ਗਾਏ, ਪੰਜਾਬੀ ਗੀਤਾਂਤੇ ਸ਼ਾਨਦਾਰ ਪੇਸ਼ਕਾਰੀ ਦਿੱਤੀ।

ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਅਤੇ ਮੰਤਰੀ ਸਾਹਿਬਾਨ ਨੇ ਕਿਹਾ ਕਿ ਪੰਜਾਬ ਦਾ ਸਭਿਆਚਾਰ ਬਹੁਤ ਅਮੀਰ ਹੈ ਅਤੇ ਸਾਡੇ ਸਭਨਾਂ ਦਾ ਫਰਜ਼ ਬਣਦਾ ਹੈ ਕਿ ਨਵੀ ਪੀੜ੍ਹੀ ਨੂੰ ਇਸ ਦੇ ਰੂਬਰੂ ਕਰਵਾਈਏ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੇ ਯਤਨਾਂ ਸਦਕਾ ਅਜਿਹਾ ਉੁਪਰਾਲੇ ਭਵਿੱਖ ਵਿੱਚ ਵੀ ਉਲੀਕੇਗੀ।

ਇਸ ਦੌਰਾਨ ਵਿਭਾਗ ਦੀਆਂ ਲੋਕ-ਪੱਖੀ ਸੇਵਾਵਾਂ ਸਬੰਧੀ ਸਟਾਲ ਵੀ ਲਗਾਏ ਗਏ। ਮੇਲੇ ਦੌਰਾਨ ਪੇਂਡੂ ਰਹਿਣ-ਸਹਿਣ ਨੂੰ ਦਰਸਾਉਂਦਾ ਪਿੰਡ ਦੀ ਨੁਹਾਰ ਨਾਮੀ ਸੈਟਅਪ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।

Written By
The Punjab Wire