ਗੁਰਦਾਸਪੁਰ, 12 ਅਗਸਤ (ਮੰਨਣ ਸੈਣੀ)। ਸ਼ੁਕਰਵਾਰ ਨੂੰ 15 ਅਗਸਤ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹਾ ਪੁਲਿਸ ਵੱਲੋਂ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ। ਜਿਸ ਦੀ ਅਗਵਾਈ ਖੁੱਦ ਗੁਰਦਾਸਪੁਰ ਦੇ ਆਈ.ਪੀ.ਐਸ ਅਫ਼ਸਰ ਐਸ.ਐਸ.ਪੀ ਦੀਪਕ ਹਿਲੋਰੀ ਕਰ ਰਹੇ ਸਨ।
ਫਲੈਗ ਮਾਰਚ ਪੁਲੀਸ ਲਾਈਨ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਕਾਹਨੂੰਵਾਨ ਚੌਕ ਪੁੱਜਾ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਉਹ ਕਿਸੇ ਕਿਸਮ ਦੀ ਵਾਰਦਾਤ ਨੂੰ ਅੰਜਾਮ ਨਾ ਦੇ ਸਕਣ। ਜ਼ਿਲ੍ਹਾ ਪੁਲੀਸ ਵੱਲੋਂ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਹੈ। ਐਸਐਸਪੀ ਦੀਪਕ ਹਿਲੋਰੀ ਨੇ ਦੱਸਿਆ ਕਿ 15 ਅਗਸਤ ਨੂੰ ਲੈ ਕੇ ਪੁਲੀਸ ਪੂਰੀ ਤਰ੍ਹਾਂ ਸਤਰਕ ਹੈ। ਜੇਕਰ ਤੁਸੀਂ ਕੋਈ ਲਾਵਾਰਿਸ ਵਸਤੂ ਜਾਂ ਸ਼ੱਕੀ ਦੇਖਦੇ ਹੋ ਤਾਂ ਪੁਲਿਸ ਨੂੰ ਸੂਚਿਤ ਕਰੋ। ਲਾਵਾਰਿਸ ਚੀਜ਼ਾਂ ਨੂੰ ਹੱਥ ਨਾ ਲਗਾਓ, ਇਸ ਬਾਰੇ ਤੁਰੰਤ ਪੁਲਿਸ ਨੂੰ ਦੱਸੋ ਤਾਂ ਜੋ ਪੁਲਿਸ ਉਨ੍ਹਾਂ ਦੀ ਜਾਂਚ ਕਰ ਸਕੇ। ਇਸ ਦੌਰਾਨ ਉਨ੍ਹਾਂ ਦੇ ਨਾਲ ਐਸਪੀ ਨਵਜੋਤ ਸਿੰਘ, ਡੀਐਸਪੀ ਰਿਪੁਤਪਨ ਸਿੰਘ ਵੀ ਮੌਜੂਦ ਸਨ।