ਗੁਰਦਾਸਪੁਰ ਪੰਜਾਬ

ਗੁਰਦਾਸਪੁਰ ’ਚ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਤਿਰੰਗਾ

ਗੁਰਦਾਸਪੁਰ ’ਚ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਤਿਰੰਗਾ
  • PublishedAugust 13, 2022

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 13 ਤੋਂ 15 ਅਗਸਤ ਤਕ ਆਪਣੇ ਘਰਾਂ ਵਿਚ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਅਪੀਲ

ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਵਿਖੇ ਫੁਲ ਡਰੈਸ ਰਿਹਰਸਲ ਹੋਈ

ਗੁਰਦਾਸਪੁਰ, 13 ਅਗਸਤ (ਮੰਨਣ ਸੈਣੀ )। ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ 15 ਅਗਸਤ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ.ਦੀਪਕ ਹਿਲੋਰੀ ਵੀ ਮੌਜੂਦ ਸਨ।

ਪਰੇਡ ਕਮਾਂਡਰ ਦੀ ਅਗਵਾਈ ਡੀ.ਐਸ.ਪੀ ਗੁਰਬਿੰਦਰ ਸਿੰਘ ਨੇ ਕੀਤੀ, ਜਿਸ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਜੀਓਜੀ ਅਤੇ ਐਨ.ਸੀ.ਸੀ ਦੇ ਵਿਦਿਆਰਥੀ ਅਤੇ ਪੰਜਾਬ ਤੇ ਆਰਮੀ ਬੈਂਡ ਦੀ ਟੁਕੜੀ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਇਸ ਸ਼ਾਨਦਾਰ ਮਾਰਚ ਪਾਸਟ ਵਲੋਂ ਸਲਾਮੀ ਦਿੱਤੀ ਗਈ।

ਉਪਰੰਤ ਸਮਾਗਮ ਵਿਚ ਦੇਸ਼ ਭਗਤੀ ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਿੱਤੀ ਗਈ ਤੇ ਵਿਦਿਆਰਥੀਆਂ ਵਲੋਂ ਪੀ.ਟੀ.ਸ਼ੋਅ ਵੀ ਕੀਤਾ ਗਿਆ।

ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 15 ਅਗਸਤ ਨੂੰ ਗੁਰਦਾਸਪੁਰ ਵਿਖੇ ਜ਼ਿਲਾ ਪੱਧਰ ’ਤੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ’ਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਐਨ.ਆਰ.ਆਈ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦਿਨ ਜਿਥੇ ਆਜ਼ਾਦੀ ਘੁਲਾਟੀਆਂ ਅਤੇ ਵੀਰ ਨਾਰੀਆਂ ਦਾ ਸਨਮਾਨ ਕੀਤਾ ਜਾਵੇਗਾ, ਉਥੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਉਨਾਂ ਅੱਗੇ ਦੱਸਿਆ ਕਿ ਇਸ ਮੌਕੇ ਸ਼ਹੀਦਾਂ ਨੂੰ ਨਮਨ ਕਰਨ ਲਈ ਸ਼ਹੀਦ ਗੈਲਰੀ ਵੀ ਸਥਾਪਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਦੇ ਪ੍ਰਮੁੱਖ ਚੋਂਕਾਂ ਵਿਚ ਵੀ ਸ਼ਹੀਦਾਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ ਤੇ ਉਨਾਂ ਨੂੰ ਯਾਦ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 24 ਘੰਟੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਖੇਡ ਸਟੇਡੀਅਮ ਵਿਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਆਜ਼ਾਦੀ ਦਿਵਸ ਵਿਚ ਹਿੱਸਾ ਲੈ ਰਹੇ ਸਕੂਲਾਂ ਦੇ ਇੰਚਾਰਜਾਂ ਨਾਲ ਮੀਟਿੰਗ ਕੀਤੀ ਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੇ ਮਹੱਤਵਪੂਰਨ ਦਿਹਾੜੇ ’ਤੇ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ-ਪੇਸ਼ੀ ਨਹੀਂ ਰਹਿਣੀ ਚਾਹੀਦੀ। ਉਨਾਂ ਕਿਹਾ ਕਿ ਇਸ ਮਹਾਨ ਦਿਵਸ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਦਿਵਸ ’ਤੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਅਤੇ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਵਿਚ ਰਾਸ਼ਟਰੀ ਤਿਰੰਗਾ ਲਹਿਰਾਉਣ।

ਇਸ ਮੌਕੇ ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸ੍ਰੀਮਤੀ ਪਰਮਜੀਤ ਕੋਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ੍ਰੀਮਤੀ ਅਮਨਦੀਪ ਕੋਰ ਐਸ.ਡੀ.ਐਮ ਗੁਰਦਾਸਪੁਰ, ਡਾ. ਵਰੁਣ ਕੁਮਾਰ ਸਹਾਇਕ ਕਮਿਸ਼ਨਰ (ਜ), ਗੁਰਮੀਤ ਸਿੰਘ ਆਰ.ਟੀ.ਏ ਗੁਰਦਾਸਪੁਰ, ਨਵਜੋਤ ਸਿੰਘ ਸੰਧੂ ਐਸ.ਪੀ (ਹੈੱਡਕੁਆਟਰ), ਹਰਪਾਲ ਸਿੰਘ ਜਿਲਾ ਸਿੱਖਿਆ ਅਫਸਰ, ਅਮਰਜੀਤ ਸਿੰਘ ਜਿਲਾ ਸਿੱਖਿਆ ਅਫਸਰ (ਪ), ਡਾ.ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪਰਮਿੰਦਰ ਸਿੰਘ ਸੈਣੀ ਸਟੇਟ ਐਵਾਰਡੀ, ਹਰਮਨਪ੍ਰੀਤ ਸਿੰਘ , ਰਾਜੀਵ ਕੁਮਾਰ ਸੈਕਰਟਰੀ ਜਿਲਾ ਰੈੱਡ ਕਰਾਸ ਸੁਸਾਇਟੀ ਵੀ ਮੋਜੂਦ ਸਨ।

Written By
The Punjab Wire