ਹੋਰ ਗੁਰਦਾਸਪੁਰ ਮਨੋਰੰਜਨ

17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਛੱਡਿਆ ਜਾਵੇਗਾ ਪਾਣੀ, ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ

17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਛੱਡਿਆ ਜਾਵੇਗਾ ਪਾਣੀ,  ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ
  • PublishedAugust 16, 2022

ਰਾਵੀ ਦਰਿਆ ਨੇੜਲੇ ਪਿੰਡਾਂ ਦੇ ਲੋਕ ਨੀਵੇਂ ਖੇਤਾਂ ਵਿੱਚ ਜਾਣ ਤੋਂ ਗੁਰੇਜ਼ ਕਰਨ

ਗੁਰਦਾਸਪੁਰ, 16 ਅਗਸਤ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ 17 ਅਗਸਤ ਨੂੰ ਸਵੇਰੇ 8 ਵਜੇ ਦੇ ਕਰੀਬ ਡੈਮ ਵਿੱਚੋਂ ਪਾਣੀ ਛੱਡਿਆ ਜਾਵੇਗਾ, ਜੋ ਕਰੀਬ 3 ਜਾਂ 4 ਘੰਟਿਆਂ ਬਾਅਦ ਗੁਰਦਾਸਪੁਰ ਜਿਲ੍ਹੇ ਨਾਲ ਲੱਗਦੇ ਰਾਵੀ ਦਰਿਆ ਵਿੱਚ ਪਹੁੰਚੇਗਾ।

ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆ ਨੇੜਲੇ ਨੀਵੇਂ ਖੇਤਾਂ/ਇਲਾਕੇ ਵਿੱਚ ਜਾਣ ਤੋਂ ਗੁਰੇਜ਼ ਕਰਨ।

Written By
The Punjab Wire