Close

Recent Posts

ਗੁਰਦਾਸਪੁਰ ਪੰਜਾਬ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ
  • PublishedAugust 19, 2022

22 ਅਗਸਤ ਨੂੰ ਡੇਰਾ ਬਾਬਾ ਨਾਨਕ ਬਲਾਕ ਦੇ ਪਿੰਡਾਂ ਗੁਰਚੱਕ, ਤਲਵੰਡੀ ਹਿੰਦੂਆਂ ਅਤੇ ਪੰਨਵਾਂ ਵਿਖੇ ਲੱਗਣਗੇ ਮੁਫ਼ਤ ਮੈਡੀਕਲ ਕੈਂਪ

ਗੁਰਦਾਸਪੁਰ, 19 ਅਗਸਤ ( ਮੰਨਣ ਸੈਣੀ)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਪਰਾਲੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਦੂਰ-ਦੁਰਾਢੇ ਦੇ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਲੱਗ ਰਹੇ ਇਨ੍ਹਾਂ ਮੁਫ਼ਤ ਮੈਡੀਕਲ ਕੈਂਪਾਂ ਦਾ ਸਰਹੱਦੀ ਲੋਕਾਂ ਨੂੰ ਬਹੁਤ ਫ਼ਾਇਦਾ ਪਹੁੰਚ ਰਿਹਾ ਹੈ ਅਤੇ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ਾਂ ਦਵਾਈ ਲੈ ਕੇ ਠੀਕ ਹੋ ਰਹੇ ਹਨ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਮੈਡੀਕਲ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਅਗਸਤ 2022 ਨੂੰ ਡੇਰਾ ਬਾਬਾ ਨਾਨਕ ਬਲਾਕ ਦੇ ਤਿੰਨ ਪਿੰਡਾਂ ਗੁਰਚੱਕ, ਤਲਵੰਡੀ ਹਿੰਦੂਆਂ ਅਤੇ ਪੰਨਵਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ 22 ਅਗਸਤ ਸੋਮਵਾਰ ਨੂੰ ਪਹਿਲਾ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਗੁਰਚੱਕ ਵਿਖੇ ਲੱਗੇਗਾ ਜਦਕਿ ਦੂਸਰਾ ਕੈਂਪ ਦੁਪਹਿਰ 12:30 ਤੋਂ 02:30 ਵਜੇ ਤੱਕ ਪਿੰਡ ਤਲਵੰਡੀ ਹਿੰਦੂਆਂ ਵਿਖੇ ਲੱਗੇਗਾ। ਉਨ੍ਹਾਂ ਦੱਸਿਆ ਕਿ 22 ਅਗਸਤ ਦਾ ਤੀਸਰਾ ਤੇ ਆਖਰੀ ਕੈਂਪ ਵੀ ਡੇਰਾ ਬਾਬਾ ਨਾਨਕ ਬਲਾਕ ਦੇ ਪਿੰਡ ਪੰਨਵਾਂ ਵਿਖੇ ਬਾਅਦ ਦੁਪਹਿਰ 03:00 ਵਜੇ ਤੋਂ ਸ਼ਾਮ 05:00 ਵਜੇ ਤੱਕ ਲੱਗੇਗਾ।

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕਰਨ ਤੋਂ ਬਾਅਦ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਸਬੰਧਤ ਪਿੰਡਾਂ ਅਤੇ ਆਸ-ਪਾਸ ਦੇ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਮੈਡੀਕਲ ਕੈਂਪਾਂ ਦਾ ਲਾਹਾ ਉਠਾਉਣ ਅਤੇ ਜੇਕਰ ਕੋਈ ਵਿਅਕਤੀ ਬਿਮਾਰ ਹੈ ਤਾਂ ਉਹ ਆਪਣਾ ਚੈੱਕਅਪ ਜਰੂਰ ਕਰਵਾਏ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਮੈਡੀਕਲ ਕੈਂਪਾਂ ਦਾ ਇਹ ਸਿਲਸਲਾ ਅੱਗੇ ਵੀ ਜਾਰੀ ਰਹੇਗਾ।

Written By
The Punjab Wire