ਗੁਰਦਆਰਾ ਸ਼੍ਰੀ ਸੁਲਤਾਨਪੁਰ ਲੋਧੀ ਤੋ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਕੀਤਾ ਨਿਰੀਖਣ
ਬਟਾਲਾ, 24 ਅਗਸਤ ( ਮੰਨਣ ਸੈਣੀ)। ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਚੱਲ ਰਹੀਆਂ ਤਿਆਰੀਆਂ ਦਾ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ਼੍ਰੀ ਅਮਨਸੇਰ ਸਿੰਘ ਸੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫਾਕ ਨੇ 2 ਸਤੰਬਰ ਨੂੰ ਗੁਰਦੁਆਰਾ ਸ਼੍ਰੀ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਅਧੂਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਸਖਤ ਨਿਰਦੇਸ਼ ਦਿੱਤੇ।ਇਸ ਸ਼੍ਰੀਮਤੀ ਸ਼ਾਇਰੀ ਭੰਡਾਰੀ ਐਸਡੀਐਮ- ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵੀ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤਾ ਲਈ ਪੁਖਤੇ ਪ੍ਰਬੰਧ ਕੀਤੇ ਜਾਣਗੇ। 2 ਸਤੰਬਰ ਤੋਂ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਤੇ ਵੱਖ-ਵੱਖ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕੰਮ ਕਰਨ ਦੇ ਨਿਰਦੇਸ਼-ਦਿੱਤੇ ਗਏ। ਉਨ੍ਹਾ ਕਿਹਾ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸਫਾਕਨੇ ਦੱਸਿਆ ਕਿ ਅੱਜ ਜਲੰਧਰ ਰੋਡ ਬਟਾਲਾ, ਜਿਥੋ ਗੁਰਦਾਸਪੁਰ ਜਿਲਾ ਸ਼ੁਰੂ ਹੁੰਦਾ ਹੈ (ਪਿੰਡ ਅੰਮੋਨੰਗਲ ਤੇ ਚੌਕ ਮਹਿਤਾ ਦੇ ਵਿਚਕਾਰ)ਤੋ ਲੈ ਕੇ ਨਗਰ ਕੀਰਤਨ ਦੇ ਸਮਾਪਤੀ ਤੱਕ ਸਾਰੇ ਰੂਟ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ, ਸ਼ਹਿਰ ਦੇ ਚੌਕਾਂ ਵਿਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਜਾਣਗੇ ਤੇ ਰੰਗ ਬਿਰੰਗੀਆਂ ਲੜੀਆਂ ਦੀ ਸਜਾਵਟ ਕੀਤੀ ਜਾਵੇਗੀ।ਉਨ੍ਹਾਂ ਪੀ ਡਬਲਿਊ ਡੀ, ਸ਼ੈਨੀਟੇਂਸ਼ਨ ਵਿਭਾਗ, ਪਾਵਰਕਾਮ,ਸੀਵਰੇਜ਼ ਬੋਰਡ, ਨਿਗਰ ਨਿਗਮ ਬਟਾਲਾ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਰੂਟ ਵਿਚ ਰਹਿੰਦੇ ਕੰਮ ਪੂਰੇ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਦਲਜੀਤ ਸਿੰਘ ਇੰਜੀਨਰਿੰਗ ਇਨ ਚੀਫ ਸੀਵਰੇਜ ਬੋਰਡ,ਐਕਸੀਅਨ ਪੀਡਬਲਿਊ ਡੀ ਹਰਜੋਤ ਸਿੰਘ, ਐਕਸੀਅਨ ਸੀਵਰੇਜ ਬੋਰਡ ਪੰਕਜ ਜੈਨ ,ਐਕਸੀਅਨ ਨਗਰ ਨਿਗਮ ਰਮਨ ਕੌਸਲ, ਰਾਜੇਸ਼ ਕੁਮਾਰ ਤੁੱਲੀ, ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ ਸਿੰਘ ( ਸਾਰੇ ਐੰਮ.ਸੀ), ਮਨਜੀਤ ਸਿੰਘ ਭੁੱਲਰ, ਨਿੱਕੂ ਹੰਸ ਪਾਲ, ਗਗਨ ਦੀਪ ਸਿੰਘ, ਵਿੱਕੀ ਚੌਹਾਨ, ਮਾਨਕ ਮਹਿਤਾ, ਐਸ.ਡੀ.ਓ. ਰਵਿੰਦਰ ਸਿੰਘ ਕਲਸੀ, ਐਸ.ਡੀ.ਓ. ਨਿਰਮਲ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜਰ ਸਨ।