ਵਿਜੀਲੈਂਸ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਐਸਆਈ ਖ਼ਿਲਾਫ਼ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ 

ਸੰਕੇਤਿਕ ਤਸਵੀਰ

ਚੰਡੀਗੜ੍ਹ, 25 ਅਗਸਤ ( ਦ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਏ.ਐਸ.ਆਈ. ਕਰਮ ਸਿੰਘ (1131/ਫਿਰੋਜ਼ਪੁਰ), ਇੰਚਾਰਜ ਪੁਲਿਸ ਚੌਕੀ ਮੁਦਕੀ, ਥਾਣਾ ਘੱਲ ਖੁਰਦ, ਜ਼ਿਲ੍ਹਾ ਫ਼ਿਰੋਜ਼ਪੁਰ ਖਿਲਾਫ਼ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਚੰਦੜ ਦੇ ਵਾਸੀ ਮੁਖਤਿਆਰ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਟੋਲ-ਫ੍ਰੀ ਹੈਲਪਲਾਈਨ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਉਸ ਨੇ ਜਿਸ ਵਿਅਕਤੀ ਨੂੰ ਆਪਣੀ ਗਾਂ ਵੇਚੀ ਹੈ, ਉਸ ਤੋਂ ਪੈਸੇ ਵਸੂਲਣ ਲਈ ਮੁਦਕੀ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜਮ ਏ.ਐਸ.ਆਈ. ਕਰਮ ਸਿੰਘ ਉਸ ਦੀ ਸ਼ਿਕਾਇਤ ਸਬੰਧੀ ਕੇਸ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਣ ਦੇ ਦੋਸ਼ ਵਿਚ ਉਕਤ ਏ.ਐਸ.ਆਈ. ਵਿਰੁੱਧ ਰਿਸ਼ਵਤਖੋਰੀ ਦਾ ਕੇਸ ਦਰਜ ਕਰ ਲਿਆ ਹੈ।

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।     

Exit mobile version