ਹੋਰ ਗੁਰਦਾਸਪੁਰ

ਫੌਜ ‘ਚ ਭਰਤੀ ਕਰਵਾਉਣ ਦੇ ਨਾਂ ‘ਤੇ 4.50 ਲੱਖ ਦੀ ਠੱਗੀ, ਮਾਮਲਾ ਦਰਜ

ਫੌਜ ‘ਚ ਭਰਤੀ ਕਰਵਾਉਣ ਦੇ ਨਾਂ ‘ਤੇ 4.50 ਲੱਖ ਦੀ ਠੱਗੀ, ਮਾਮਲਾ ਦਰਜ
  • PublishedAugust 26, 2022

ਗੁਰਦਾਸਪੁਰ, 26 ਅਗਸਤ (ਮੰਨਣ ਸੈਣੀ)। ਥਾਣਾ ਧਾਰੀਵਾਲ ਦੀ ਪੁਲਸ ਨੇ ਫੌਜ ‘ਚ ਭਰਤੀ ਕਰਵਾਉਣ ਦੇ ਬਹਾਨੇ ਠੱਗੀ ਮਾਰਨ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ। ਰਣਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਬੱਲੜਵਾਲ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਨਰਿੰਜਨ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਗੁਰਦਾਸਨੰਗਲ ਥਾਣਾ ਧਾਰੀਵਾਲ, ਸਰਬਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਗੱਜੂਗਾਜੀ ਨੇ ਉਸ ਦੇ ਲੜਕੇ ਗੁਰਚਰਨ ਸਿੰਘ ਨੂੰ ਭਰਤੀ ਕਰਵਾਉਣ ਦੇ ਬਹਾਨੇ 4.50 ਲੱਖ ਰੁਪਏ ਲੈ ਲਏ। ਪਰ ਕਾਫੀ ਸਮਾਂ ਬੀਤ ਜਾਣ ‘ਤੇ ਵੀ ਨਾ ਤਾਂ ਉਸ ਦੇ ਪੁੱਤਰ ਨੂੰ ਫੌਜ ਵਿਚ ਭਰਤੀ ਕਰਵਾਇਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਉੱਚ ਪੁਲੀਸ ਅਧਿਕਾਰੀਆਂ ਵੱਲੋਂ ਜਾਂਚ ਮਗਰੋਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Written By
The Punjab Wire