ਬਿਨਾਂ ਮੰਗੇ ਸਲਾਹ ਦੇਣ ਨਾਲ ਇੱਜ਼ਤ ਘੱਟਦੀ ਹੈ : ਰਾਜਾ ਵੜਿੰਗ ਦਾ ਖਹਿਰਾ ਦੇ ਟਵੀਟ ਤੇ ਜਵਾਬ

ਚੰਡੀਗੜ੍ਹ,27 ਅਗਸਤ (ਦ ਪੰਜਾਬ ਵਾਇਰ)। ਪੰਜਾਬ ਕਾਂਗਰਸ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਨੂੰ ਲੈਕੇ ਅੱਜ ਕਾਂਗਰਸੀ ਆਗੂ ਅਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਹੀ ਪ੍ਰਧਾਨ ਰਾਜਾ ਵੜਿੰਗ ਨੂੰ ਟਵੀਟਰ ਤੇ ਸਲਾਹ ਦਿੱਤੀ ਸੀ ਕਿ ਪੰਜਾਬ ਵਿੱਚ ਬਹੁਤ ਭੱਖਦੇ ਮੁੱਦੇ ਹਨ ਉਨ੍ਹਾਂ ਵੱਲ ਧਿਆਨ ਦੇਣ ਦੀ ਲੋੜ ਹੈ। ਜਿਸ ਦਾ ਜਵਾਬ ਰਾਜਾ ਵੜਿੰਗ ਵੱਲੋਂ ਦੇ ਮੀਡੀਆ ਅੱਗੇ ਆ ਕੇ ਦੇ ਦਿੱਤਾ ਗਿਆ। ਰਾਜਾ ਨੇ ਠੋਕਵਾਂ ਜਵਾਬ ਦੇਂਦੇ ਹੋਏ ਕਿਹਾ ਹੈ ਕਿ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ,ਇਸ ਨਾਲ ਇੱਜ਼ਤ ਘੱਟ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਰਾਜਾ ਵੜਿੰਗ ਨੇ ਪੰਜਾਬ ਦੇ ਹਰ ਮੁੱਦੇ ਨੂੰ ਲੈ ਕੇ ਆਵਾਜ਼ ਚੁੱਕੀ ਹੈ। ਚਾਹੇ ਉਹ ਕਿਸਾਨਾਂ ਨਾਲ ਸਬੰਧਤ ਹੋਵੇ ਜਾਂ ਹੋਰ। ਪੰਜਾਬ ਪੁਲਿਸ ਉੱਤੇ ਵਰ੍ਹਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਦਾ ਧਰਨਾ ਚੁਕਵਾਉਣਾ ਚਾਹੁੰਦੀ ਹੈ, ਜਦ ਕਿ ਉਹ ਸ਼ਾਂਤਮਈ ਅਤੇ ਜਿਲ੍ਹਾ ਪ੍ਰੀਸ਼ਦ ਚੇਅਰਮੈਨ ਤੋਂ ਹੀ ਇਜਾਜ਼ਤ ਲੈ ਕੇ ਬੈਠੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਜੇਕਰ ਸਾਡੇ ਨੇਤਾ ਇਮਾਨਦਾਰ ਹਨ ਤਾਂ ਕਿਉ ਚਿੰਤਾ ਕਰਦੇ ਹੋ ? ਸੁਖਪਾਲ ਖਹਿਰਾ ਦੀ ਪ੍ਰਧਾਨ ਰਾਜਾ ਵੜਿੰਗ ਨੂੰ ਸਲਾਹ – The Punjab Wire

Exit mobile version