ਬਟਾਲਾ ਸ਼ਹਿਰ ਦੇ ਵਸਨੀਕਾਂ ਦੀ ਹਰ ਸਮੱਸਿਆ ਪਹਿਲ ਦੇ ਅਧਾਰ ਤੇ ਹੱਲ ਕੀਤੀ ਜਾਵੇਗੀ- ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਚੌਕ ਨੇੜਲੇ ਦੁਕਾਨਦਾਰਾਂ ਦੀਆਂ ਸੁਣੀਆਂ ਮੁਸ਼ਕਿਲਾਂ

ਬਟਾਲਾ, 30 ਅਗਸਤ ( ਮੰਨਣ ਸੈਣੀ )। ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਬਟਾਲਾ ਦੇ ਵਸਨਿਕਾਂ ਦੀ ਹਰ ਸਮੱਸਿਆ ਪਹਿਲ ਦੇ ਅਧਾਰ ਤੇ ਹੱਲ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਹਲਕਾ ਬਟਾਲਾ ਨੇ ਗਾਂਧੀ ਚੌਂਕ ਨੇੜਲੇ ਬਜਾਰਾਂ ਦੇ ਦੁਕਾਨਦਾਰਾਂ ਦੀਆਂ ਮੁਸ਼ਕਿਲਾ ਸੁਣਨ ਉਪਰੰਤ ਕੀਤਾ।

ਵਿਧਾਇਕ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਤੋਂ ਉਹ ਜਾਣੂ ਹਨ ਅਤੇ ਉਨ੍ਹਾਂ ਦੀ ਕੋਸਿਸ਼ ਹੈ ਕਿ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋ ਸੂਬਾ ਦਾ ਬਿਹਤਰੀਨ ਹਲਕਾ ਬਣਾਇਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਉਹ ਹਰ ਵੇਲੇ ਹਲਕੇ  ਦੇ ਲੋਕਾਂ ਦੀ ਸੇਵਾ ਵਿਚ ਹਾਜਰ ਹਨ ਅਤੇ ਹਲਕਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਇਸ ਮੌਕੇ  ਉਨ੍ਹਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲਖਣੀ ਜੀ ਦੇ ਵਿਆਹ ਪੁਰਬ ਸਮਾਗਮਾਂ ਦੀ ਗੱਲ ਕਰਦਿਆਂ ਦੱਸਿਆ ਕਿ ਸਮੁੱਚੇ ਬਟਾਲਾ ਸ਼ਹਿਰ ਅੰਦਰ ਵਿਆਹ ਪੁਰਬ ਦੇ ਸਮਾਗਮਾ ਲਈ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾ ਦੱਸਿਆਂ 2 ਅਤੇ 3 ਸਤੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁਚੇ ਸ਼ਹਿਰ ਅੰਦਰ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ।

Exit mobile version