3 ਸਤੰਬਰ ਨੂੰ ਗੁਰਦਆਰਾ ਸ਼੍ਰੀ ਡੇਹਰਾ ਸਾਹਿਬ ਤੋਂ ਨਿਕਲਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਕੀਤਾ ਨਿਰੀਖਣ
ਬਟਾਲਾ, 30 ਅਗਸਤ (ਮੰਨਣ ਸੈਣੀ ) ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਕੀਤੀਆਂ ਗਈਆਂ ਤਿਆਰੀਆਂ ਦਾ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ਼੍ਰੀ ਅਮਨਸੇਰ ਸਿੰਘ ਸੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫਾਕ ਵਲੋਂ ਜਾਇਜ਼ਾ ਲਿਆ ਗਿਆ ਅਤੇ 3 ਸਤੰਬਰ ਨੂੰ ਗੁਰਦੁਆਰਾ ਸ਼੍ਰੀ ਡੇਹਰਾ ਸਾਹਿਬ ਤੋਂ ਨਿਕਲਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਸ਼੍ਰੀਮਤੀ ਸ਼ਾਇਰੀ ਭੰਡਾਰੀ ਐਸਡੀਐਮ- ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵੀ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਅਤੇ ਆਵਾਜਾਈ ਆਦਿ ਨੂੰ ਮੁੱਖ ਰੱਖਦਿਆਂ ਸੁਚੱਜੇ ਪਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 3 ਸਤੰਬਰ ਤੋਂ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਿਕਲਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਤੇ ਵੱਖ-ਵੱਖ ਸਬੰਧਤ ਅਧਿਕਾਰੀਆਂ ਨੂੰ ਰਹਿੰਦੇ ਵਿਕਾਸ ਕੰਮ ਮੁਕੰਮਲ ਕਰਨ ਦੇ ਨਿਰਦੇਸ਼-ਦਿੱਤੇ ਗਏ। ਉਨ੍ਹਾ ਕਿਹਾ ਵਿਆਹ ਪੁਰਬ ਦੇ ਸਮਾਗਮ ਪੂਰੇ ਉਤਸ਼ਾਹ ਤੋ ਜਾਹੋ ਜਲਾਲ ਨਾਲ ਮਨਾਏ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸਫਾਕ ਨੇ ਦੱਸਿਆ ਕਿ ਗੁਰਦੁਆਰਾ ਡੇਹਰਾ ਸਾਹਿਬ ਤੋਂ ਸੁਰੂ ਹੋਣ ਵਾਲੇ ਨਗਰ ਕੀਰਤਨ ਤੇ ਨਗਰ ਕੀਰਤਨ ਦੇ ਸਮਾਪਤੀ ਤੱਕ, ਸਾਰੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਵਿਆਹ ਪੁਰਬ ਦੇ ਸਮਾਗਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਵਿਆਹ ਪੁਰਬ ਸਮਾਗਮ ਪੂਰੀ ਧੂਮ ਧਾਮ ਨਾਲ ਮਨਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ 2 ਅਤੇ 3 ਸਤੰਬਰ ਨੂੰ ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾਵੇਗਾ, ਸ਼ਹਿਰ ਦੇ ਚੌਕਾਂ ਵਿਚ ਸ਼ਾਨਦਾਰ ਸਵਾਗਤੀ ਗੇਟ ਬਣਾਏ ਜਾਣਗੇ ਤੇ ਰੰਗ ਬਿਰੰਗੀਆਂ ਲੜੀਆਂ ਦੀ ਸਜਾਵਟ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਪੀ ਡਬਲਿਊ ਡੀ, ਪਾਵਰਕਾਮ,ਸੀਵਰੇਜ਼ ਬੋਰਡ, ਨਗਰ ਨਿਗਮ ਬਟਾਲਾ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਰੂਟ ਵਿਚ ਲੋੜੀਦੇ ਸਾਰੇ ਕੰਮ ਪੂਰੇ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਡੀਐਸਪੀ ਲਲਿਤ ਕੁਮਾਰ, ਐਕਸੀਅਨ ਪੀਡਬਲਿਊ ਡੀ ਹਰਜੋਤ ਸਿੰਘ, ਐਕਸੀਅਨ ਸੀਵਰੇਜ ਬੋਰਡ ਪੰਕਜ ਜੈਨ , ਰਾਜੇਸ਼ ਕੁਮਾਰ ਤੁੱਲੀ, ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ ਸਿੰਘ ( ਸਾਰੇ ਐੰਮ.ਸੀ),ਧੀਰਜ ਵਰਮਾ, ਮਨਜੀਤ ਸਿੰਘ ਭੁੱਲਰ, ਮਨਜੀਤ ਸਿੰਘ