ਕੋਵਿਡ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ’ਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਮੀਦਵਾਰਾਂ ਨੂੰ ਇਕੱਲੇ ਭਰਤੀ ਰੈਲੀ ਵਿੱਚ ਪਹੁੰਚਣ ਦੀ ਅਪੀਲ
ਉਮੀਦਵਾਰਾਂ ਦੇ ਮਾਪੇ ਤੇ ਰਿਸ਼ਤੇਦਾਰ ਭਰਤੀ ਰੈਲੀ ਵਿੱਚ ਉਨ੍ਹਾਂ ਦੇ ਨਾਲ ਨਾ ਆਉਣ
ਗੁਰਦਾਸਪੁਰ, 31 ਅਗਸਤ ( ਮੰਨਣ ਸੈਣੀ )। ਤਿੱਬੜੀ ਛਾਉਣੀ, ਗੁਰਦਾਸਪੁਰ ਵਿਖੇ ਸਾਲ 2022-23 ਲਈ ‘ਅਗਨੀਵੀਰ ਭਰਤੀ ਰੈਲੀ’ 01 ਸਤੰਬਰ 2022 ਤੋਂ 14 ਸਤੰਬਰ 2022 ਤੱਕ ਕਰਵਾਈ ਜਾ ਰਹੀ ਹੈ। ਇਸ ਭਰਤੀ ਰੈਲੀ ਵਿੱਚ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਨੌਜਵਾਨ ਭਾਗ ਲੈਣਗੇ।
ਡਿਪਟੀ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਗਨੀਵੀਰ ਭਰਤੀ ਰੈਲੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਸਤੰਬਰ ਤੋਂ 4 ਸਤੰਬਰ ਤੱਕ ਜ਼ਿਲ੍ਹਾ ਪਠਾਨਕੋਟ ਦੇ ਨੌਜਵਾਨ ਭਰਤੀ ਰੈਲੀ ਵਿੱਚ ਸ਼ਾਮਲ ਹੋਣਗੇ ਜਦਕਿ 5 ਸਤੰਬਰ ਤੋਂ 10 ਸਤੰਬਰ ਤੱਕ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਨੌਜਵਾਨ 11 ਸਤੰਬਰ ਤੋਂ 14 ਸਤੰਬਰ ਤੱਕ ਭਰਤੀ ਰੈਲੀ ਵਿੱਚ ਭਾਗ ਲੈ ਸਕਣਗੇ।
ਕੋਵਿਡ-19 ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਭਰਤੀ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਰਤੀ ਰੈਲੀ ਵਿੱਚ ਆਪਣੇ ਮਾਪਿਆਂ, ਰਿਸਤੇਦਾਰਾਂ ਜਾਂ ਦੋਸਤਾਂ-ਮਿੱਤਰਾਂ ਨੂੰ ਆਪਣੇ ਨਾਲ ਨਾ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕੋਵਿਡ-19 ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।