ਰਮਨ ਬਹਿਲ ਬਣੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਨਵੇਂ ਚੇਅਰਮੈਨ

ਗੁਰਦਾਸਪੁਰ, 31 ਅਗਸਤ (ਮੰਨਣ ਸੈਣੀ)। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਨੂੰ ਪੰਜਾਬ ਸਰਕਾਰ ਵੱਲੋਂ ਇਕ ਬੇਹੱਦ ਅਹਿਮ ਜ਼ਿੰਮ੍ਹੇਵਾਰੀ ਸੌਂਪੀ ਗਈ ਹੈ। ਰਮਨ ਬਹਿਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ ਗਿਆ ਹੈ।

Exit mobile version