ਦਿਵਿਆਂਗ ਲਾਭਪਾਤਰੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲੈ ਸਕਣਗੇ ਲਾਭ
ਬਟਾਲਾ, , 31 ਅਗਸਤ ( ਮੰਨਣ ਸੈਣੀ)। ਦੇਸ਼ ਭਰ ਵਿਚ ‘ਅਜ਼ਾਦੀ ਸੇ ਅੰਤੋਦਿਯਾ ਤੱਕ’ ਮਿਸ਼ਨ ਵਿੱਚ ਦੂਜ਼ਾ ਰੈਂਕ ਹਾਸਲ ਕਰਨ ਤੋਂ ਬਾਅਦ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਫੇਰ ਬਾਜੀ ਮਾਰੀ ਗਈ ਹੈ । ਇਸ ਵਾਰ ਜ਼ਿਲ੍ਹਾ ਗੁਰਦਾਸਪੁਰ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ, ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਦਿਵਿਆਂਗਾ ਦੇ ਯੂਡੀਆਈਡੀ (ਯੂਨੀਕ ਡਿਸਏਬਿਲਿਟੀ ਸ਼ਨਾਖਤੀ ਕਾਰਡ) ਬਣਾਉਣ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਦੱਸਣਯੋਗ ਹੈ ਕਿ ਗੁਰਦਾਸਪੁਰ ਜਿਲਾ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਵੱਖ ਵੱਖ ਖੇਤਰਾਂ ਵਿੱਚ ਕੀਰਤੀਮਾਨ ਸਥਾਪਤ ਕਰ ਰਿਹਾ ਹੈ। ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਗੁਰਦਾਸਪੁਰ ਜਿਲੇ ਨੇ ਇਹ ਖਿਆਤੀ ਪ੍ਰਾਪਤ ਕੀਤੀ ਹੈ ਅਤੇ ਪੰਜਾਬ ਭਰ ਵਿੱਚ ਗੁਰਦਾਸਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੱਸਿਆ ਕਿ ਜਿਲ੍ਹੇ ਵਿੱਚ 32762 ਐਪਲੀਕੇਸ਼ਨਜ਼ ਪ੍ਰਾਪਤ ਹੋਈਆਂ ਸਨ, ਜਿਸ ਵਿਚੋਂ 22992 ਐਪਲੀਕੇਸ਼ਨਜ਼ ਜਨਰੇਟ/ਅਪਰੂਵਡ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 9489 ਐਪਲੀਕੇਸ਼ਨਜ਼ ਵੱਖ ਵੱਖ ਕਾਰਨਾ ਕਾਰਨ ਰੱਦ ਹੋਈਆਂ ਹਨ ਅਤੇ ਕੇਵਲ 281 ਐਪਲੀਕੇਸ਼ਨਜ਼ ਪੈਡਿੰਗ ਹਨ, ਜਿਨ੍ਹਾਂ ਦਾ ਨਿਪਟਾਰਾ ਕੀਤਾ ਜਾ ਰਿਹ ਹੈ। ਉਨ੍ਹਾਂ ਦੱਸਿਆ ਕਿ 58.95 ਫੀਸਦ ਦੀ ਔਸਤ ਨਾਲ ਯੂਡੀਆਈਡੀ ਕਾਰਡ ਬਣੇ ਹਨ ਅਤੇ ਇਸ ਨਾਲ ਲਾਭਪਾਤਰੀਆਂ ਨੂੰ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵੱਖ ਵੱਖ ਸਕੀਮਾ ਦਾ ਲਾਭ ਪ੍ਰਾਪਤ ਕਰਨ ਵਿੱਚ ਵੱਡੀ ਰਾਹਤ ਮਿਲੇਗੀ।