ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਗੁਰਦਾਸਪੁਰ ਜਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ

ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਗੁਰਦਾਸਪੁਰ ਜਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ
  • PublishedSeptember 2, 2022

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ , ਵਿਧਾਇਕ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਤੇ ਐਸਐਸਪੀ ਸਤਿੰਦਰ ਸਿੰਘ ਵਲੋਂ ਨਿੱਘਾ ਸਵਾਗਤ

ਬਟਾਲਾ, 2 ਸਤੰਬਰ ( ਮੰਨਣ ਸੈਣੀ) ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ, ਦੇਰ ਸ਼ਾਮ ਗੁਰਦਾਸਪੁਰ ਜਿਲੇ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਚੱਲੇ ਨਗਰ ਕੀਰਤਨ ਦਾ ਗੁਰਦਾਸਪੁਰ ਜਿਲੇ ਵਿੱਚ ਪਹੁੰਚਣ ਤੇ ਭਰਵਾਂ ਸਵਾਗਤ ਧਰਤੀ ਵਿੱਚ ਪਹੁੰਚਣ ਤੇ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ , ਸਤਿੰਦਰ ਸਿੰਘ ਐਸ ਐਸ ਪੀ ਬਟਾਲਾ, ਸ੍ਰੀਮਤੀ ਸੁਹਿੰਦਰ ਕੋਰ ਧਰਮਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ, ਸ੍ਰੀਮਤੀ ਰਾਜਬੀਰ ਕੋਰ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ।

ਇਸ ਮੌਕੇ ਮੈਡਮ ਪਰਮਜੀਤ ਕੋਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਮੈਡਮ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ, ਅੈਕਸੀਅਨ ਹਰਜੋਤ ਸਿੰਘ, ਨਿਰਮਲ ਸਿੰਘ ਐਸਡੀਓ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕੱਲ 3 ਸਤੰਬਰ ਨੂੰ ਕਰੀਬ ਦੁਪਹਿਰ 12 ਵਜੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੋਰ, ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਸੰਗਤ ਰੂਪ ਵਿਚ ਨਤਮਸਤਕ ਹੋਣ ਲਈ ਆਉਣਗੇ।

Written By
The Punjab Wire