ਕਰੋਨਾ ਕਾਲ ਤੋਂ ਬਾਅਦ ਲਗਭਗ ਦੋ ਸਾਲ ਦੇ ਅੰਤਰਾਲ ਤੇ ਲੱਗ ਰਿਹਾ ਮੇਲਾ
ਗੁਰਦਾਸਪੁਰ, 8 ਸਤੰਬਰ ( ਮੰਨਣ ਸੈਣੀ)। “ਕਿਸਾਨੀ, ਜਵਾਨੀ ਅਤੇ ਪੌਣ-ਪਾਣੀ ਬਚਾਈਏ, ਆਓ ਰੰਗਲਾ ਪੰਜਾਬ ਬਣਾਈਏ”ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ 9 ਸਤੰਬਰ, 2022 ਨੂੰ ਲਗਾਇਆ ਜਾ ਰਿਹਾ ਹੈ।ਕਿਸਾਨ ਮੇਲਾ ਕਰੋਨਾ ਕਾਲ ਤੋ ਬਾਅਦ ਲਗਭਗ ਦੋ ਸਾਲ ਦੇ ਅੰਤਰਾਲ ਤੋ ਬਾਅਦ ਕਿਸਾਨਾ ਦੀ ਭੌਤੀਕ ਸਮੂਲੀਅਤ ਨਾਲ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ ਦੇ ਨਿਰਦੇਸ਼ਕ ਡਾ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੀਤੀਆਂ ਨਵੀਆਂ ਸਿਫਾਰਿਸ਼ਾ ਅਤੇ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਮੇਲੇ ਵਿਚ ਮਾਹਿਰਾਂ ਵੱਲੋਂ ਖੇਤੀ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ ਅਤੇ ਖੇਤੀ ਸੰਬੰਧੀ ਵਿਸ਼ਿਆਂ ਤੇ ਮਾਹਿਰਾਂ ਨਾਲ ਗੋਸ਼ਟੀ ਦਾ ਪ੍ਰਬੰਧ ਕੀਤਾ ਜਾਵੇਗਾ।ਕਿਸਾਨ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮਾਹਿਰਾਂ ਨਾਲ ਵਿਚਾਰ ਵਿਟਾਦਰਾ ਕਰ ਸਕਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨ ਮੇਲੇ ਵਿਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਖੁਰਾਕ ਅਤੇ ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗ, ਪੰਜਾਬ ਸਰਕਾਰ, ਮੁੱਖ ਮਹਿਮਾਨ ਵਜੋਂ ਸਾਮਲ ਹੋਣਗੇ। ਪੰਜਾਬ ਹੈਲਥ ਸਿਸ਼ਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ਼ੀ੍ ਰਮਨ ਬਹਿਲ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪ੍ਰਬੰਧਕੀ ਬੋਰਡ ਮੈਂਬਰ ਹਰਦਿਆਲ ਸਿੰਘ ਗਜ਼ਨੀਪੁਰ ਵਿਸ਼ੇਸ ਮਹਿਮਾਨ ਹੋਣਗੇ ਜਦੋਂਕਿ ਡਾ ਸਤਬੀਰ ਸਿੰਘ ਗੋਸਲ ਉਪ ਕੁਲਪਤੀ,ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੇਲੇ ਦੀ ਪ੍ਰਧਾਨਗੀ ਕਰਨਗੇ।
ਡਾ ਭੁਪਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਨੂੰ ਮੇਲੇ ਤੋਂ ਭਰਪੂਰ ਫਾਇਦਾ ਲੈਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ 9 ਸਤੰਬਰ ਨੂੰ ਹੁੰਮ ਹੁੰਮਾਂ ਕੇ ਪਹੁੰਚਣ ਦੀ ਅਪੀਲ ਕੀਤੀ ਹੈ।