‘ਆਪ’ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਸਰਕਾਰ ਦੇ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਕੀਤੀ ਮੁਲਾਕਾਤ 

ਕਿਹਾ, ਸੂਬੇ ਦੀ ਬਿਹਤਰੀ ਲਈ ਸਮਰਪਿਤ ਹੋ ਕੇ ਕਰੋ ਕੰਮ

  ਚੰਡੀਗੜ੍ਹ, 8 ਸਤੰਬਰ (ਦਾ ਪੰਜਾਬ ਵਾਇਰ)। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਵਿੱਚ ਨਵ-ਨਿਯੁਕਤ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ।

  ਮੀਟਿੰਗ ਦੌਰਾਨ ਸਾਰੇ ਨਵ-ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੰਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕੰਮ ਨਾਲ ਸੂਬੇ ਦੇ ਲੋਕਾਂ ਦਾ ਦਿਲ ਜਿੱਤਣਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਦਿਨ ਰਾਤ ਮਿਹਨਤ ਕਰਨੀ ਪਵੇਗੀ।

  ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਲੋਕਾਂ ਨੇ ਸਾਡੇ ‘ਤੇ ਵਿਸ਼ਵਾਸ ਦਿਖਾਇਆ ਹੈ, ਇਸ ਲਈ ਸਾਨੂੰ ਉਨ੍ਹਾਂ ਦੇ ਵਿਸ਼ਵਾਸ ‘ਤੇ ਖਰਾ ਉਤਰਨਾ ਹੋਵੇਗਾ।

 ਭ੍ਰਿਸ਼ਟਾਚਾਰ ਵਿਰੁੱਧ ‘ਆਪ’ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਭ ਕੁਝ ਬਰਦਾਸ਼ਤ ਕਰ ਸਕਦੀ ਹੈ, ਪਰ ਬੇਈਮਾਨੀ ਅਤੇ ਜਨਤਾ ਦੇ ਪੈਸੇ ਦੀ ਲੁੱਟ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

  ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਟਵੀਟ ਵਿੱਚ ਕਿਹਾ, “ਅੱਜ ਪੰਜਾਬ ਸਰਕਾਰ ਦੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਪਰਸਨਾਂ ਨਾਲ ਮੁਲਾਕਾਤ ਕੀਤੀ। ਰਾਜ ਦੇ ਸ਼ਾਸਨ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੈਂ ਸਾਰੇ ਚੇਅਰਪਰਸਨਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕਰਦਾ ਹਾਂ।”

Exit mobile version