Close

Recent Posts

ਹੋਰ ਗੁਰਦਾਸਪੁਰ ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ
  • PublishedSeptember 12, 2022

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਖ਼ਤ ਮੁਹਿੰਮ ਸ਼ੁਰੂ ਕਰੇਗੀ – ਜਥੇਦਾਰ ਗੋਰਾ, ਜਥੇਦਾਰ ਤੁਗਲਵਾਲ

ਸ਼੍ਰੋਮਣੀ ਕਮੇਟੀ ਮੈਂਬਰ, ਗੁਰਦੁਆਰਾ ਮੈਨੇਜਰ ਸਾਹਿਬਾਨ, ਗ੍ਰੰਥੀ ਸਿੰਘ, ਕਥਾਵਾਚਕ, ਪ੍ਰਚਾਰਕ, ਢਾਡੀ, ਕਵੀਸ਼ਰ, ਹਜ਼ੂਰੀ ਰਾਗੀ, ਪ੍ਰਿੰਸੀਪਲ ਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਸੇਵਾਦਾਰ ਨੇ ਦਿੱਤਾ ਰੋਸ ਧਰਨਾ।

ਗੁਰਦਾਸਪੁਰ, 12 ਸਤੰਬਰ (ਮੰਨਣ ਸੈਣੀ)। ਸਿੱਖਾਂ ਦੀ ਪਾਰਲੀਮੈਂਟ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਜੇਲਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦਾਸਪੁਰ ਵਿਖੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ।

ਇਸ ਰੋਸ ਧਰਨੇ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਨਾਮ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬੀਬੀ ਜੋਗਿੰਦਰ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਸ ਧਰਨੇ ਦੀ ਅਗਵਾਈ ਕੀਤੀ।

ਇਸ ਮੌਕੇ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸਾਹਿਬਾਨ, ਗ੍ਰੰਥੀ ਸਿੰਘ, ਹਜ਼ੂਰੀ ਰਾਗੀ ਜਥਿਆਂ, ਕਥਾਵਾਚਕ, ਪ੍ਰਚਾਰਕ ਸਾਹਿਬਾਨ, ਢਾਡੀ ਜਥੇ, ਕਵੀਸ਼ਰ ਜਥਿਆਂ, ਸਕੂਲਾਂ- ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਸਿੱਖ ਸੰਗਤਾਂ ਵੱਲੋਂ ਕਾਲੇ ਚੋਲੇ ਪਾ ਕੇ, ਕਾਲੀਆਂ ਦਸਤਾਰਾਂ ਸਜਾ ਕੇ, ਕਾਲੀਆਂ ਝੰਡੀਆਂ ਫੜਕੇ, ਅਤੇ ਬੰਦੀ ਸਿੰਘ ਰਿਹਾਅ ਕਰੋ ਦੀਆਂ ਤਖ਼ਤੀਆਂ ਫੜ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਹੱਕ ਚ ਬਜਾਰ ਵਿੱਚ  ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ।

ਇਸ ਮੌਕੇ ਤੇ ਧਰਨੇ ਨੂੰ ਸੰਬੋਧਨ ਹੁੰਦਿਆਂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 80 ਪ੍ਰਤੀਸ਼ਤ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਸੀ।ਪਰ ਫਿਰ ਵੀ ਸਿੱਖਾਂ ਨਾਲ਼ ਬੇਗਾਨਿਆਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਇਹ ਉਹ ਬੰਦੀ ਸਿੰਘ ਹਨ ਜਿਨ੍ਹਾਂ ਨੇ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਗੁਰਧਾਮਾਂ ਤੇ ਕੀਤੇ ਫੋਜੀ ਹਮਲਿਆਂ ਦੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਆਪਣੇ ਗੁਰਧਾਮਾਂ ਦਾ ਬਦਲਾ ਲੈਣ ਲਈ ਸੰਘਰਸ਼ ਕੀਤਾ।

ਜਥੇਦਾਰ ਗੋਰਾ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਪਰੰਤੂ ਫਿਰ ਵੀ ਸਰਕਾਰਾਂ ਵੱਲੋਂ 25-25,30-30, ਸਾਲਾ ਤੋਂ ਉਹਨਾਂ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਦੀ ਰਹੇਗੀ। ਜਥੇਦਾਰ ਗੋਰਾ ਨੇ ਕਿਹਾ ਕਿ ਜੇਕਰ ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਖ਼ਤ ਮੁਹਿੰਮ ਆਰੰਭ ਕਰੇਗੀ।

ਇਸ ਮੌਕੇ ਤੇ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਨੇ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਰਕਾਰਾਂ ਹਮੇਸ਼ਾ ਸਿੱਖਾਂ ਨਾਲ ਧੱਕਾ ਕਰਦੀ ਆ ਰਹੀ ਹੈ। ਜਥੇਦਾਰ ਤੁਗਲਵਾਲ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਕਾਨੂੰਨ ਵੱਖਰੇ ਹਨ ਅਤੇ ਜਨਤਾ ਵਾਸਤੇ ਕਾਨੂੰਨ ਹੋਰ ਹਨ। ਉਹਨਾਂ ਕਿਹਾ ਕਿ ਸਰਕਾਰਾਂ ਵੱਲੋਂ ਹਮੇਸ਼ਾ ਸਿੱਖਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ ਜੋ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ।ਇਸ ਮੌਕੇ ਤੇ ਜਥੇਦਾਰ ਗੁਰਨਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਬੋਧਨ ਹੁੰਦਿਆਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।

ਸਟੇਜ ਸਕੱਤਰ ਦੀ ਸੇਵਾ ਭਾਈ ਵਰਿਆਮ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਨਿਭਾਈ।

ਇਸ ਰੋਸ ਧਰਨੇ ਵਿੱਚ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਬਾਰਠ ਸਾਹਿਬ ਪਠਾਨਕੋਟ, ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ, ਸ੍ਰ ਮਨਜੀਤ ਸਿੰਘ ਜੋੜਾ ਮੈਨੇਜਰ ਗੁਰਦੁਆਰਾ ਤੇਜਾ ਕਲਾ, ਸ੍ਰ ਨਿਸ਼ਾਨ ਸਿੰਘ ਪੰਧੇਰ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ,ਸ੍ਰ ਬਲਜੀਤ ਸਿੰਘ ਤਲਵੰਡੀ ਰਾਮਾਂ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ,ਸ੍ਰ ਸੰਤੋਖ ਸਿੰਘ ਮੈਨੇਜਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ, ਸ੍ਰ ਮਨਜੀਤ ਸਿੰਘ ਕੰਡੀਲਾ ਮੈਨੇਜਰ ਗੁਰਦੁਆਰਾ ਗੁਰੂਆਣਾ ਸਾਹਿਬ ਵੈਰੋਨੰਗਲ, ਭਾਈ ਜਸਵਿੰਦਰ ਸਿੰਘ ਕਲੇਰ ਹੈਡ ਗ੍ਰੰਥੀ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ, ਬਾਬਾ ਨਾਨਕ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਬਾਬਾ ਗੁਰਵਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਕੰਧ ਸਾਹਿਬ, ਬਾਬਾ ਬਲਜਿੰਦਰ ਸਿੰਘ ਗ੍ਰੰਥੀ, ਬਾਬਾ ਕੁਲਜੀਤ ਸਿੰਘ ਗ੍ਰੰਥੀ, ਭਾਈ ਜਸਵਿੰਦਰ ਸਿੰਘ ਗ੍ਰੰਥੀ, ਭਾਈ ਸੁਖਪਾਲ ਸਿੰਘ ਗ੍ਰੰਥੀ, ਬੀਬੀ ਬਲਵਿੰਦਰ ਕੌਰ ਪ੍ਰਿੰਸੀਪਲ, ਬੀਬੀ ਗਗਨਪ੍ਰੀਤ ਕੌਰ ਪ੍ਰਿੰਸੀਪਲ,ਸ੍ਰ ਗੁਰਸ਼ਰਨ ਸਿੰਘ ਪ੍ਰਿੰਸੀਪਲ, ਡਾਕਟਰ ਗੁਰਜੀਤ ਸਿੰਘ ਪ੍ਰਿੰਸੀਪਲ, ਬੀਬੀ ਸਰਬਜੀਤ ਕੌਰ ਪ੍ਰਿੰਸੀਪਲ ਬਾਰਠ ਸਾਹਿਬ, ਐਡਵੋਕੇਟ ਸ੍ਰ ਸੁਖਬੀਰ ਸਿੰਘ,ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ, ਭਾਈ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ, ਭਾਈ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ, ਭਾਈ ਲਵਪ੍ਰੀਤ ਸਿੰਘ ਪ੍ਰਚਾਰਕ, ਭਾਈ ਗੁਰਭੇਜ ਸਿੰਘ ਪ੍ਰਚਾਰਕ, ਭਾਈ ਕੁਲਵੰਤ ਸਿੰਘ ਪ੍ਰਚਾਰਕ, ਭਾਈ ਜਗਦੇਵ ਸਿੰਘ ਪ੍ਰਚਾਰਕ, ਭਾਈ ਜਗਰੂਪ ਸਿੰਘ ਕਲਿਆਣਪੁਰ ਪ੍ਰਚਾਰਕ, ਸ੍ਰ ਸਰਬਜੀਤ ਸਿੰਘ ਗੱਜੂਗਾਜੀ, ਸ੍ਰ ਮਲਕੀਅਤ ਸਿੰਘ ਹੈਪੀ, ਸ੍ਰ ਗੁਰਵਿੰਦਰ ਸਿੰਘ ਸੈਦਪੁਰ, ਸ੍ਰ ਸੁਰਜੀਤ ਸਿੰਘ ਖਾਨੋਵਾਲ,ਸ੍ਰ ਸਤਨਾਮ ਸਿੰਘ ਗੋਸਲ,ਸ੍ਰ ਗੁਰਖੇਲ ਸਿੰਘ ਨਿੱਕੇ ਘੁੰਮਣ, ਸ੍ਰ ਕੰਵਲ ਸੁਜਾਨ ਸਿੰਘ,ਸ੍ਰ ਸਿਮਰਤਪਾਲ ਸਿੰਘ ਭਾਟੀਆ,ਸ੍ਰ ਧੰਨਰਾਜ ਸਿੰਘ ਬਟਾਲਾ, ਸ੍ਰ ਗੁਰਪ੍ਰੀਤ ਸਿੰਘ ਬਲੱਗਣ, ਸ੍ਰ ਸੰਤੋਖ ਸਿੰਘ ਭੰਬੋਈ, ਸ੍ਰ ਕਰਨਬੀਰ ਸਿੰਘ ਚਾਹ ਗਿੱਲ, ਸ੍ ਗੁਰਵਿੰਦਰ ਸਿੰਘ ਤਲਵੰਡੀ ਆਦਿ ਸੈਂਕੜੇ ਸੰਗਤਾਂ ਨੇ ਰੋਸ ਧਰਨੇ ਵਿੱਚ ਸ਼ਾਮਲ ਹੋ ਕੇ ਸ੍ਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ,ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਨੂੰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਪੁਰਜ਼ੋਰ ਮੰਗ ਕੀਤੀ।

Written By
The Punjab Wire