ਚੰਡੀਗੜ੍ਹ, 19 ਸਤੰਬਰ (ਦਾ ਪੰਜਾਬ ਵਾਇਰ)। ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਮੁੱਖ ਮੰਤਰੀ ਮਾਨ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਦੀ ਬਹਾਲੀ ਨੂੰ ਲੈ ਕੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਨ।
Recent Posts
- ਰਮਨ ਬਹਿਲ ਵਲੋਂ ਸਲੀਮਪੁਰ ਵਿਖੇ 17.29 ਲੱਖ ਰੁਪਏ ਅਤੇ ਹਸਨਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ
- ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈ
- ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲ
- ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ: ਕੇਵਲ ਸਿੰਘ ਢਿੱਲੋਂ
- ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ, ਨੂਰਮਹਿਲ ਦਾ ਹੈਲਪ ਡੈਸਕ ਕਰਮਚਾਰੀ ਮਹੇਸ਼ ਕੁਮਾਰ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ