ਗੁਰਦਾਸਪੁਰ, 19 ਮਾਰਚ (ਮੰਨਣ ਸੈਣੀ)। ਪੰਜਾਬ ਸਰਕਾਰ ਵੱਲੋਂ ਜੀ.ਓ.ਜੀ ਨੂੰ ਭੰਗ ਕੀਤੇ ਜਾਣ ਦੇ ਰੋਸ ਵਿੱਚ ਬ੍ਰਿਗੇਡੀਅਰ ਜੀ.ਐਸ.ਕਾਹਲੋਂ ਅਤੇ ਕੈਪਟਨ ਡੀ.ਐਸ.ਕਾਹਲੋਂ ਦੀ ਅਗਵਾਈ ਵਿੱਚ ਜੀ.ਓ.ਜੀ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢ ਕੇ ਡੀ.ਸੀ.ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ।
ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸੰਗਤ ਦਰਸ਼ਨਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਜਿਸ ਕਾਰਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਨਹੀਂ ਮਿਲ ਸਕ ਪਾਂਦੇ ਸਨ। ਜਿਸ ਦੇ ਚਲਦਿਆਂ ਉਹਨਾਂ ਵੱਲੋਂ ਜੀ.ਓ.ਜੀ ਟੀਮ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਸਰਕਾਰ ਦੀ ਹਰ ਸਕੀਮ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਪਰ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਤਾਂ ਜੀ.ਓ.ਜੀ ਦੇ ਭੰਗ ਹੋਣ ਦਾ ਖਦਸ਼ਾ ਪੈਦਾ ਹੋ ਗਿਆ। ਪਰ GOG ਨੂੰ ਇਸ ਗੱਲ ਦਾ ਦੁੱਖ ਨਹੀਂ ਹੈ ਕਿ GOG ਨੂੰ ਭੰਗ ਕੀਤਾ ਜਾ ਰਿਹਾ ਹੈ, ਸਗੋਂ ਇਹ ਦੁੱਖ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ GOG ਟੀਮ ਨੂੰ ਫੇਲ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਰਿਪੋਰਟਾਂ ਭੇਜੀਆਂ ਗਈਆਂ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਦੋਂ ਕਿ ਜੀ.ਓ.ਜੀ ਦੀ ਟੀਮ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਡੀਸੀ ਨੇ ਮੰਗ ਪੱਤਰ ਲੈ ਕੇ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਹਰਭਜਨ ਸਿੰਘ, ਕੈਪਟਨ ਬਲਦੇਵ ਸਿੰਘ, ਕੈਪਟਨ ਗੋਪਾਲ ਸਿੰਘ, ਸੂਬੇਦਾਰ ਮੇਜਰ ਮਾਧੋ ਸਿੰਘ, ਕੈਪਟਨ ਅਮਰੀਕ ਸਿੰਘ, ਕੈਪਟਨ ਹਰਪਾਲ ਸਿੰਘ, ਕੈਪਟਨ ਕਸ਼ਮੀਰ ਸਿੰਘ, ਦਲਵਿੰਦਰ ਸਿੰਘ, ਦਰਸ਼ਨ ਸਿੰਘ, ਸਰਦੂਲ ਸਿੰਘ ਆਦਿ ਹਾਜ਼ਰ ਸਨ।