ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ ਰਾਜਨੀਤੀ

ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ

ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ
  • PublishedSeptember 20, 2022

ਸੂਬਾ ਸਰਕਾਰ ਦੇ ਹੱਕ ਵਿੱਚ ਪੇਸ਼ ਕੀਤਾ ਜਾਵੇਗਾ ਭਰੋਸਗੀ ਮਤਾ

ਚੰਡੀਗੜ੍ਹ, 20 ਸਤੰਬਰ (ਦਾ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਅਧੀਨ ਸਦਨ ਦਾ ਵਿਸ਼ੇਸ਼ ਸੈਸ਼ਨ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸੈਸ਼ਨ ਸਵੇਰੇ 11 ਵਜੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ, ਜਿਸ ਮਗਰੋਂ ਸੂਬਾ ਸਰਕਾਰ ਦੇ ਪੱਖ ਵਿੱਚ ਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ।

Written By
The Punjab Wire