ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ ਹੈ ਕਿ ਉਹ ਭਗਵੰਤ ਮਾਨ ਦੇ ਨਸ਼ੇ ਵਿੱਚ ਹੋਣ ਦੇ ਦੋਸ਼ਾਂ ਦੇ ਤੱਥਾਂ ਦੀ ਘੋਖ ਕਰਨਗੇ।
ਦਿੱਲੀ, 20 ਸਤੰਬਰ (ਦਾ ਪੰਜਾਬ ਵਾਇਰ)। ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਇਨ੍ਹੀਂ ਦਿਨੀਂ ਇਕ ਦੋਸ਼ ਦਾ ਸਾਹਮਣਾ ਕਰ ਰਹੇ ਹਨ, ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਉਨ੍ਹਾਂ ‘ਤੇ ਬੁਰੀ ਤਰ੍ਹਾਂ ਹਮਲੇ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਨਸ਼ੇ ਵਿੱਚ ਹੋਣ ਕਾਰਨ ਲੁਫਥਾਂਸਾ ਏਅਰਲਾਈਨਜ਼ ਤੋਂ ਉਤਾਰਿਆ ਗਿਆ ਸੀ, ਉਥੇ ਹੀ ਕਾਂਗਰਸੀ ਲੀਡਰ ਅਤੇ ਵਿਰੋਧੀ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਸ ਮਾਮਲੇ ਸਬੰਧੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੂੰ ਚਿੱਠੀ ਲਿੱਖ ਕੇ ਜਾਂਚ ਦੀ ਮੰਗ ਕੀਤੀ ਗਈ ਸੀ। ਜਿਸ ਨੂੰ ਕੇਂਦਰੀ ਮੰਤਰੀ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਇਨ੍ਹਾਂ ਦੋਸ਼ਾਂ ਦੀ ਜਾਂਚ ਕਰਨਗੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸ਼ੇ ਕਾਰਨ ਫਰੈਂਕਫਰਟ ਹਵਾਈ ਅੱਡੇ ‘ਤੇ ਦਿੱਲੀ ਜਾਣ ਵਾਲੀ ਫਲਾਈਟ ਤੋਂ ਉਤਾਰ ਦਿੱਤਾ ਗਿਆ ਸੀ।
ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੰਧੀਆ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਦੀ ਮੰਗ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ, ‘ਇਹ ਕਥਿਤ ਘਟਨਾ ਅੰਤਰਰਾਸ਼ਟਰੀ ਧਰਤੀ ‘ਤੇ ਵਾਪਰੀ ਹੈ। ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਅਸੀਂ ਤੱਥਾਂ ਦੀ ਪੁਸ਼ਟੀ ਕਰਦੇ ਹਾਂ। ਵੇਰਵੇ ਪ੍ਰਦਾਨ ਕਰਨਾ ਏਅਰਲਾਈਨ ਲੁਫਥਾਂਸਾ ‘ਤੇ ਨਿਰਭਰ ਕਰਦਾ ਹੈ। ਮੈਂ ਯਕੀਨੀ ਤੌਰ ‘ਤੇ ਉਸ ਬੇਨਤੀ ‘ਤੇ ਗੌਰ ਕਰਾਂਗਾ ਜੋ ਮੈਨੂੰ ਭੇਜੀ ਗਈ ਹੈ।
‘ਆਪ’ ਨੇ ਦੋਸ਼ਾਂ ਦਾ ਖੰਡਨ ਕੀਤਾ ਹੈ
ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕੀਤਾ ਹੈ। ਭਗਵੰਤ ਮਾਨ ਸੋਮਵਾਰ ਨੂੰ ਜਰਮਨੀ ਦੇ ਅੱਠ ਦਿਨਾਂ ਦੌਰੇ ਤੋਂ ਪਰਤੇ ਹਨ। ਉਹ ਨਿਵੇਸ਼ ਆਕਰਸ਼ਿਤ ਕਰਨ ਲਈ ਜਰਮਨੀ ਗਏ ਸਨ। ਜਿੱਥੇ ਆਮ ਆਦਮੀ ਪਾਰਟੀ ਦੇ ਆਗੂ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰ ਰਹੇ ਹਨ, ਉਥੇ ਹੀ ਭਗਵੰਤ ਨੇ ਇਸ ਮਾਮਲੇ ‘ਤੇ ਚੁੱਪ ਧਾਰੀ ਹੋਈ ਹੈ।