ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 22 ਸਤੰਬਰ ( ਮੰਨਣ ਸੈਣੀ)। ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਫ਼ੌਜਦਾਰੀ ਜਾਬਤਾ  ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ।

ਇਸ ਪਾਬੰਦੀ ਲਗਾਉਣ ਪਿੱਛੇ ਕਾਰਨ ਦੱਸਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ’ਤੇ ਝੋਨੇ ਦੀ ਕਟਾਈ ਤੋਂ ਬਾਅਦ ਬੱਚ ਗਈ ਰਹਿੰਦ-ਖੂੰਹਦ/ਪਰਾਲੀ ਨੂੰ ਖੇਤ ਵਿੱਚ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਵਾਤਾਵਰਨ ਦੂਸ਼ਿਤ ਹੋਣ ਦੇ ਨਾਲ ਜੀਵ ਜੰਤੂਆਂ, ਲਾਗੇ ਖੜੀ ਫਸਲ, ਸੜਕ ਕਿਨਾਰੇ ਲਗਾਏ ਬੂਟੇ/ਦਰੱਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਅਜਿਹੇ ਵਿੱਚ ਇਹ ਪਾਬੰਦੀ ਲਗਾਉਣਾ ਬੇਹੱਦ ਜਰੂਰੀ ਹੈ। ਪਾਬੰਦੀ ਦਾ ਇਹ ਹੁਕਮ ਮਿਤੀ 22 ਸਤੰਬਰ 2022 ਤੋਂ 20 ਨਵੰਬਰ 2022 ਤੱਕ ਲਾਗੂ ਰਹੇਗਾ।

Exit mobile version