x
ਦੀ ਪੰਜਾਬ ਵਾਇਰ
Close

Recent Posts

ਹੋਰ ਗੁਰਦਾਸਪੁਰ ਪੰਜਾਬ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਦਾ ਦੌਰਾ
  • PublishedSeptember 23, 2022

ਗੁਰਦਾਸਪੁਰ, 23 ਸਤੰਬਰ ( ਮੰਨਣ ਸੈਣੀ )। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸ੍ਰੀ ਰਛਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਅਤੇ ਸੁਪਰਡੈਂਟ ਜੇਲ, ਸ੍ਰੀ ਆਰ.ਐਸ.ਹੁੰਦਲ ਵੀ ਮੌਜੂਦ ਸਨ।

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ ਦੇ ਦੌਰੇ ਦੌਰਾਨ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜੇਲ ਦੀਆਂ ਬੈਰਕਾਂ ਅਤੇ ਜੇਲ ਅੰਦਰ ਲੰਗਰ ਹਾਲ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਦੁਆਰਾ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੀਗਲ ਏਡ ਬਾਰੇ ਜਾਗਰੂਕ ਕਰਵਾਇਆ।

Written By
Manan Saini